ਵਰਦਾਨ ਹਸਪਤਾਲ ਦੇ ਬਾਹਰ ਗੋਲੀਆਂ ਚਲਾਉਣ ਵਾਲਾ ਮੁਲਜ਼ਮ ਪੁਲਿਸ ਮੁੱਠਭੇੜ ਤੋਂ ਬਾਅਦ ਕਾਬੂ ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਹਸਪਤਾਲ ’ਤੇ ਸ਼ਰੇਆਮ ਫਾਇਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਜੋਧਾ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਜੋਧਾ ਨਾਮ ਵਜੋਂ ਹੋਈ ਹੈ।
Publish Date: Thu, 09 Jul 2026 11:30 AM (IST)
Updated Date: Thu, 09 Jul 2026 11:38 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ। ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਹਸਪਤਾਲ ’ਤੇ ਸ਼ਰੇਆਮ ਫਾਇਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਜੋਧਾ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਜੋਧਾ ਨਾਮ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਾਈਕ ’ਤੇ ਸਵਾਰ ਹੋ ਕੇ ਸਿਟੀ ਇੰਸਟੀਚਿਊਟ ਦੇ ਕੋਲੋਂ ਲੰਘਣ ਵਾਲਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਖ਼ੁਦ ਨੂੰ ਘਿਰਿਆ ਦੇਖ ਕੇ ਜੋਧਾ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ।
28 ਫਰਵਰੀ ਦੀ ਰਾਤ ਨੂੰ ਕਰੀਬ ਸਾਢੇ ਨੌਂ ਵਜੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਹਸਪਤਾਲ 'ਤੇ ਇੱਕ ਬਦਮਾਸ਼ ਨੇ ਤਾਬੜਤੋੜ ਫਾਇਰਿੰਗ ਕੀਤੀ ਸੀ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਮਹਿਜ਼ ਤਿੰਨ ਸੈਕਿੰਡ ਦੇ ਅੰਦਰ ਚਾਰ ਗੋਲੀਆਂ ਚਲਾਉਂਦਾ ਦਿਖਾਈ ਦਿੱਤਾ ਸੀ। ਗੋਲੀਆਂ ਹਸਪਤਾਲ ਦੇ ਮੁੱਖ ਗੇਟ ਨੂੰ ਚੀਰਦੇ ਹੋਏ ਆਰ-ਪਾਰ ਨਿਕਲ ਗਈਆਂ ਸਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ।
ਦੋਸ਼ੀ ਨੇ ਪੁਲਿਸ ’ਤੇ ਵੀ ਫਾਇਰਿੰਗ ਕੀਤੀ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ’ਚ ਦੋਸ਼ੀ ਦੇ ਇੱਕ ਪੈਰ ’ਤੇ ਗੋਲੀ ਲੱਗੀ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਿਆ ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਹਿਰਾਸਤ ’ਚ ਲੈ ਲਿਆ ਹੈ ਅਤੇ ਇਲਾਜ ਲਈ ਹਸਪਤਾਲ ’ਚ ਦਾਖਲ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਦੋਸ਼ੀ ਕੋਲੋਂ ਅਸਲਾ ਵੀ ਬਰਾਮਦ ਕੀਤਾ ਹੈ। ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਰਾਕੇਸ਼ ਯਾਦਵ ਸਮੇਤ ਕਈ ਵੱਡੇ ਅਫਸਰਾਂ ਨੇ ਘਟਨਾ ਸਥਾਨ ’ਤੇ ਪਹੁੰਚੇ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।