ਫਲੈਕਸ ਪਾੜਨ ਵਾਲਾ ਮੁਲਜ਼ਮ ਕਾਬੂ
ਨਕੋਦਰ 'ਚ ਬਾਬਾ ਸਾਹਿਬ ਦੀ ਫਲੈਕਸ ਪਾੜਨ ਵਾਲਾ ਮੁਲਜ਼ਮ ਕਾਬੂ
Publish Date: Thu, 09 Apr 2026 09:57 PM (IST)
Updated Date: Thu, 09 Apr 2026 09:59 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਨਕੋਦਰ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਲਾਏ ਗਏ ਫਲੈਕਸ ਬੋਰਡ ਪਾੜਨ ਦੀ ਘਟਨਾ ਸਬੰਧੀ ਅਣਪਛਾਤੇ ਮੁਲਜ਼ਮ ਨੂੰ ਸਿਰਫ਼ 48 ਘੰਟਿਆਂ ’ਚ ਕਾਬੂ ਕਰ ਲਿਆ। ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਗੁੱਸੇ ਦੀ ਲਹਿਰ ਦੌੜ ਗਈ ਸੀ ਤੇ ਲੋਕਾਂ ਵੱਲੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐੱਸਪੀ ਨਕੋਦਰ ਉਂਕਾਰ ਸਿੰਘ ਬਰਾੜ ਤੇ ਸਿਟੀ ਐੱਸਐੱਚਓ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦਿਨ-ਰਾਤ ਇਕ ਕਰ ਕੇ ਤੁਰੰਤ ਕਾਰਵਾਈ ਕੀਤੀ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਮੁਲਜ਼ਮ ਤੱਕ ਪਹੁੰਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਅਜਿਹੀਆਂ ਘਟਨਾਵਾਂ ’ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਤੇ ਇਸ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।