ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ’ਚ ਬਰੀ
ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ’ਚ ਬਰੀ
Publish Date: Fri, 01 May 2026 08:30 PM (IST)
Updated Date: Fri, 01 May 2026 08:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ’ਚ ਦੋਸ਼ ਸਾਬਤ ਨਾ ਹੋਣ ’ਤੇ ਗਗਨਪ੍ਰੀਤ ਸਿੰਘ ਵਾਸੀ ਪੱਡਾ ਕਾਲੋਨੀ, ਲੋਹੀਆਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਉਕਤ ਖ਼ਿਲਾਫ਼ 12 ਮਈ 2025 ਨੂੰ ਮਹਿਲਾ ਥਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਕਾਰਨ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।