ਨਸ਼ੀਲੇ ਪਾਊਡਰ ਦੇ ਮਾਮਲੇ ’ਚ ਬਰੀ
ਅਦਾਲਤ ਨੇ 10 ਗਰਾਮ ਨਸ਼ੀਲੇ ਪਾਊਡਰ ਦੇ ਮਾਮਲੇ ’ਚ ਦੋਸ਼ ਸਾਬਤ ਨਾ ਹੋਣ ’ਤੇ ਮਨਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੇਹਟੀਆਣਾ, ਹੁਸ਼ਿਆਰਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।
Publish Date: Mon, 06 Jul 2026 07:04 PM (IST)
Updated Date: Mon, 06 Jul 2026 07:37 PM (IST)
ਕਾਨੂੰਨ ਪ੍ਰਤੀਨਿਧ,ਪੰਜਾਬੀ ਜਾਗਰਣ, ਜਲੰਧਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 10 ਗਰਾਮ ਨਸ਼ੀਲੇ ਪਾਊਡਰ ਦੇ ਮਾਮਲੇ ’ਚ ਦੋਸ਼ ਸਾਬਤ ਨਾ ਹੋਣ ’ਤੇ ਮਨਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੇਹਟੀਆਣਾ, ਹੁਸ਼ਿਆਰਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਉਕਤ ਖ਼ਿਲਾਫ਼ ਮਿਤੀ 19 ਫਰਵਰੀ 2020 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਦੋਸ਼ ਸਾਬਤ ਨਾ ਹੋਣ ’ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।