ਬੰਧਕ ਬਣਾ ਕੇ ਸਰੀਰਕ ਸਬੰਧ ਬਣਾਉਣ ਦੇ ਮਾਮਲੇ ’ਚ ਬਰੀ
ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਤੇ ਬੰਧਕ ਬਣਾ ਕੇ ਸਰੀਰਕ ਸਬੰਧ ਬਣਾਉਣ ਦੇ ਮਾਮਲੇ ’ਚ ਬਰੀ
Publish Date: Mon, 18 May 2026 06:59 PM (IST)
Updated Date: Mon, 18 May 2026 07:00 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 18 ਸਾਲ ਦੀ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਤੇ ਆਪਣੇ ਘਰ ’ਚ ਹੀ ਬੰਧਕ ਬਣਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ਵਿਚ ਦੋਸ਼ ਸਾਬਤ ਨਾ ਹੋਣ ’ਤੇ ਅੰਮਿ੍ਰਤ ਲਾਲ ਪੁੱਤਰ ਮਥੁਰਾ ਪ੍ਰਸਾਦ ਵਾਸੀ ਯੂ ਪੀ ਹਾਲ ਵਾਸੀ ਖੇੜਾ ਪਿੰਡ, ਤਹਿਸੀਲ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਉਕਤ ਖ਼ਿਲਾਫ਼ 17 ਨਵੰਬਰ 2024 ਨੂੰ ਥਾਣਾ 6 ਵਿਖੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ ਮਾਮਲਾ ਦਰਜ ਕੀਤਾ ਗਿਆ ਸੀ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ ਤੇ ਅੰਮਿ੍ਰਤ ਲਾਲ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਪੀੜਤ ਲੜਕੀ ਦੇ ਪਿਤਾ ਨੇ ਸ਼ਿਕਾਇਤ ’ਚ ਕਿਹਾ ਕਿ ਉਕਤ ਵਿਅਕਤੀ ਉਸ ਦੀ ਲੜਕੀ ਨੂੰ ਕੱਪੜੇ ਦੀ ਦੁਕਾਨ ’ਤੇ ਕੰਮ ਲਗਾਉਣ ਦੇ ਕਹਿ ਕੇ ਲੈ ਗਿਆ ਜਦੋਂ ਉਸ ਦੀ ਲੜਕੀ ਵਾਪਸ ਨਹੀਂ ਆਈ ਤੇ ਉਸ ਨੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਦੇ ਹੋਏ ਅੰਮਿ੍ਰਤ ਲਾਲ ਨੂੰ ਕਾਬੂ ਕਰ ਲਿਆ ਤੇ ਉਸ ਨੇ ਮੰਨਿਆ ਕਿ ਉਹ ਬੱਚਾ ਪੈਦਾ ਕਰਨ ਲਈ ਲੜਕੀ ਨੂੰ ਵਰਗ਼ਲਾ ਕੇ ਫਗਵਾੜਾ ਆਪਣੇ ਘਰ ਲੈ ਗਿਆ ਜਿੱਥੇ ਬੰਧਕ ਬਣਾ ਕੇ ਰੱਖਿਆ ਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਦੋਸ਼ ਸਾਬਤ ਨਾ ਹੋਣ ’ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।