- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲੌਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ

-ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਹੋਈ ਕਾਰਵਾਈ
-ਅਧਿਕਾਰੀਆਂ ਨੇਕਬਜ਼ਾਧਾਰੀਆਂ ਨੂੰ ਸਖ਼ਤ ਕਾਰਵਾਈ ਦਿੱਤੀ ਚਿਤਾਵਨੀ
ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਤੇ ਸੜਕਾਂ ’ਤੇ ਲੱਗੀਆਂ ਰੇੜੀਆਂ-ਫੜ੍ਹੀਆਂ ਖ਼ਿਲਾਫ਼ ਨਗਰ ਕੌਂਸਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਸੈਨੇਟਰੀ ਇੰਸਪੈਕਟਰ ਦੀਪ ਮਾਲਾ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਜਾਂਚ ਕਰਦਿਆਂ ਸਰਕਾਰੀ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ। ਸੈਨੇਟਰੀ ਇੰਸਪੈਕਟਰ ਦੀਪ ਮਾਲਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਨਗਰ ਕੌਂਸਲ ਦੀ ਟੀਮ ਨੇ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣਾ ਸਾਰਾ ਸਾਮਾਨ ਦੁਕਾਨ ਦੀ ਹੱਦ ਅੰਦਰ ਹੀ ਰੱਖਣ ਤੇ ਜਨਤਕ ਰਸਤੇ ’ਤੇ ਕਿਸੇ ਕਿਸਮ ਦਾ ਕਬਜ਼ਾ ਨਾ ਕਰਨ। ਇਸ ਤੋਂ ਇਲਾਵਾ ਸੜਕਾਂ ਤੇ ਜਨਤਕ ਥਾਵਾਂ ’ਤੇ ਰੇੜੀਆਂ-ਫੜ੍ਹੀਆਂ ਲਗਾ ਕੇ ਰਸਤਾ ਰੋਕਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਦੀਪ ਮਾਲਾ ਨੇ ਦੁਕਾਨਦਾਰਾਂ ਤੇ ਰੇੜੀ-ਫੜ੍ਹੀ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਨਗਰ ਕੌਂਸਲ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਰਵਾਈ ਦੌਰਾਨ ਸੈਨੇਟਰੀ ਇੰਸਪੈਕਟਰ ਦੀਪ ਮਾਲਾ ਸਮੇਤ ਨਗਰ ਕੌਂਸਲ ਫਿਲੌਰ ਦੀ ਪੂਰੀ ਟੀਮ ਮੌਜੂਦ ਰਹੀ।