- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦਮਪੁਰ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ਾਂ ਤਹਿਤ ਦਾਣਾ ਮੰਡੀ ਆਦਮਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਸਕੱਤਰ ਮਾਰਕੀਟ ਕਮੇਟੀ ਆਦਮਪੁਰ ਅੰਮ੍ਰਿਤਪਾਲ ਸਿੰਘ ਤੇ ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼ ਨੇ ਸਾਂਝੇ ਤੌਰ ’ਤੇ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਰੀਬ 300 ਕੁਇੰਟਲ ਝੋਨੇ ਦੀ ਬੋਲੀ ਕਰਵਾਈ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਆਦਮਪੁਰ ਹਲਕੇ ਦੀਆਂ ਸਾਰੀਆਂ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਖਰੀਦ, ਬਾਰਦਾਨੇ ਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਪ੍ਰਕਿਰਿਆ ਜਾਰੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਵੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਆਦਮਪੁਰ ਦੇ ਵਾਈਸ ਚੇਅਰਮੈਨ ਕਮਲਜੀਤ ਸਲਾਲਾ, ਹਰਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਉਪ ਪ੍ਰਧਾਨ ਰਮਨ ਕੁਮਾਰ ਬੌਬੀ ਪੁਰੰਗ, ਆੜ੍ਹਤੀ ਗੁਰਮੀਤ ਸਿੰਘ ਸਿਆਨ, ਜਸਵੰਤ ਸਿੰਘ, ਪਵਨ ਆਵਲ, ਅਸ਼ੀਸ਼ ਗੁਪਤਾ, ਗਗਨਦੀਪ ਸਿੰਘ, ਰਵੀ ਪਾਲ, ਪਨਗਰੇਨ ਦੇ ਅਧਿਕਾਰੀ ਜਗਜੀਤ ਸਿੰਘ, ਵੇਅਰਹਾਊਸ ਦੇ ਅਧਿਕਾਰੀ ਗੌਰਵ ਕੁਮਾਰ, ਬਾਲਕ੍ਰਿਸ਼ਨ ਸਮੇਤ ਹੋਰ ਆੜ੍ਹਤੀ ਮੌਜੂਦ ਸਨ।