- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ

-ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ’ਚ ਮਨਾਇਆ ਸੰਵਿਧਾਨ ਦਿਵਸ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਥੇ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਗਏ ਸੰਵਿਧਾਨ ਦਿਵਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰ ਦੀ ਨੀਂਹ ਹੈ ਤੇ ਇਹ ਸਾਰੇ ਨਾਗਰਿਕਾਂ ਨੂੰ ਬਰਾਬਰੀ, ਨਿਆਂ, ਆਜ਼ਾਦੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਤੇ ਸਵੀਪ ਨੋਡਲ ਅਫ਼ਸਰ ਜਲੰਧਰ ਡਾ. ਅਸ਼ੋਕ ਸਹੋਤਾ ਨੇ ਸੰਵਿਧਾਨਕ ਜਾਗਰੂਕਤਾ, ਨਾਗਰਿਕ ਭਾਗੀਦਾਰੀ ਤੇ ਲੋਕਤੰਤਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ-ਲੇਖਣ ਤੇ ਕੁਇੱਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਾ. ਅਨੁਰਾਗ ਸ਼ਰਮਾ ਤੇ ਡਾ. ਬੀਆਰ ਅੰਬੇਡਕਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹੁਸਨ ਲਾਲ ਦਾ ਸਵੀਪ ਗਤੀਵਿਧੀਆਂ ’ਚ ਮਹੱਤਪੂਰਨ ਭੂਮਿਕਾ ਨਿਭਾਉਣ ਲਈ ਸਨਮਾਨ ਕੀਤਾ ਗਿਆ। ਇਸ ਦੌਰਾਨ ਸੰਸਥਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਾਇਆ ਗਿਆ।