ਪੰਜਾਬੀ ਜਾਗਰਣ ਕੇਂਦਰ, ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਨੇ ਇਹ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੀ ਤਹਿਸੀਲ ਫਿਲੌਰ, ਨਕੋਦਰ ਤੇ ਸ਼ਾਹਕੋਟ ਦੇ ਸਾਰੇ ਕਸਬਿਆਂ ਤੇ ਪਿੰਡਾਂ ਵਿਚ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣਗੇ। ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਦਿੱਤੀ ਜਾਵੇਗੀ। ਇਹ ਹੁਕਮ 26 ਜੁਲਾਈ ਤੋਂ 30 ਸਤੰਬਰ ਤਕ ਲਾਗੂ ਰਹੇਗਾ।