ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਸੁਰੱਖਿਆ ਯਕੀਨੀ ਬਣਾਏ ਪ੍ਰਸ਼ਾਸਨ : ਭਾਜਪਾ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਸੁਰੱਖਿਆ ਯਕੀਨੀ ਬਣਾਏ ਪ੍ਰਸ਼ਾਸਨ : ਭਾਜਪਾ
Publish Date: Tue, 08 Sep 2026 10:38 PM (IST)
Updated Date: Tue, 08 Sep 2026 10:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲੁਧਿਆਣਾ ’ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ ਜਲੰਧਰ ਵੱਲੋਂ ਮੰਗਲਵਾਰ ਨੂੰ ਡਾ. ਬੀ ਆਰ ਅੰਬੇਡਕਰ ਚੌਕ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੁਧਿਆਣਾ ਦੀ ਘਟਨਾ ’ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤੇ ਪੰਜਾਬ ਭਰ ’ਚ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਸਥਾਈ ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਸਨਮਾਨ ਪੂਰੇ ਦੇਸ਼ ਦਾ ਸਨਮਾਨ ਹੈ। ਉਨ੍ਹਾਂ ਦੀ ਮੂਰਤੀ ਨਾਲ ਬੇਅਦਬੀ ਵਰਗੀ ਘਟਨਾ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ। ਭਾਜਪਾ ਆਗੂ ਵਿਪਨ ਸਭਰਵਾਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਮੂਰਤੀਆਂ ਸਿਰਫ਼ ਧਾਤੂ ਜਾਂ ਪੱਥਰ ਦੀਆਂ ਮੂਰਤੀਆਂ ਨਹੀਂ, ਸਗੋਂ ਸੰਵਿਧਾਨ, ਬਰਾਬਰੀ ਅਤੇ ਸਮਾਜਿਕ ਨਿਆਂ ਦੇ ਮਹਾਨ ਵਿਚਾਰਾਂ ਦੀਆਂ ਪ੍ਰਤੀਕ ਹਨ। ਪ੍ਰਸ਼ਾਸਨ ਨੂੰ ਸਾਰੇ ਮਹੱਤਵਪੂਰਨ ਸਥਾਨਾਂ ’ਤੇ ਸੀਸੀਟੀਵੀ ਕੈਮਰੇ, ਲੋੜੀਂਦੀ ਪੁਲਿਸ ਸੁਰੱਖਿਆ ਅਤੇ ਨਿਯਮਿਤ ਨਿਗਰਾਨੀ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਧਰਨੇ ਦੌਰਾਨ ਭਾਜਪਾ ਵਰਕਰਾਂ ਨੇ “ਬਾਬਾ ਸਾਹਿਬ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ” ਤੇ “ਮੂਰਤੀ ਦੀ ਸੁਰੱਖਿਆ ਯਕੀਨੀ ਬਣਾਓ” ਵਰਗੇ ਨਾਅਰੇ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ। ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਮੂਰਤੀ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਭਰੋਸੇ ਤੋਂ ਬਾਅਦ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਧਰਨਾ ਸਮਾਪਤੀ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਦੀਪਕ ਬਾਵਾ, ਸੋਨੂ ਹੰਸ, ਜਤਿੰਦਰ ਨਿੱਕਾ, ਰਾਜਨ ਅੰਗੂਰਾਲ, ਜੇਮਸ, ਅਜਮੇਰ ਬਾਦਲ, ਬੋਬੀ ਢੱਲ, ਵਿੱਕੀ ਕੌਸ਼ਲ, ਵਿਪਨ ਸਭਰਵਾਲ, ਦੀਪਕ ਤੇਲੂ, ਪ੍ਰਮੋਦ ਕਸ਼ਯਪ, ਮਹਿੰਦਰ ਭਗਤ ਸਮੇਤ ਹਾਜ਼ਰ ਸਨ।