ਨਵੇਂ ਅਕਾਦਮਿਕ ਸੈਸ਼ਨ ਲਈ ਐਡਮਿਸ਼ਨ ਕੌਂਸਲਿੰਗ ਸ਼ੁਰੂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਨਵੇਂ ਅਕਾਦਮਿਕ ਸੈਸ਼ਨ ਲਈ ਐਡਮਿਸ਼ਨ ਕਾਉਂਸਲਿੰਗ ਸ਼ੁਰੂ
Publish Date: Wed, 08 Jul 2026 08:16 PM (IST)
Updated Date: Wed, 08 Jul 2026 08:18 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ’ਚ ਨਵੇਂ ਅਕਾਦਮਿਕ ਸੈਸ਼ਨ ਲਈ ਐਡਮਿਸ਼ਨ ਕੌਂਸਲਿੰਗ ਦੀ ਸ਼ੁਰੂਆਤ ਹੋ ਗਈ ਹੈ। ਕੌਂਸਲਿੰਗ ਲਈ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਯੂਨੀਵਰਸਿਟੀ ਕੈਂਪਸ ’ਚ ਪੁੱਜ ਰਹੇ ਹਨ। ਕੌਂਸਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਾਈਸ-ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਵਚਨਬੱਧ ਹੈ। ਨਵੀਂ ਸਿੱਖਿਆ ਨੀਤੀ ਤਹਿਤ ਯੂਨੀਵਰਸਿਟੀ ਵਿੱਚ ਕਈ ਨਵੇਂ ਰੋਜ਼ਗਾਰ-ਮੁਖੀ ਅਤੇ ਸਕਿੱਲ-ਬੇਸਡ ਕੋਰਸ ਸ਼ੁਰੂ ਕੀਤੇ ਗਏ ਹਨ। ਯੂਨੀਵਰਸਿਟੀ ਦੇ ਐਡਮਿਸ਼ਨ ਸੈੱਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਖ ਪ੍ਰਸ਼ਾਸਨਿਕ ਬਲਾਕ ’ਚ ਵਿਸ਼ੇਸ਼ ਐਡਮਿਸ਼ਨ ਡੈਸਕ ਸਥਾਪਿਤ ਕੀਤੇ ਗਏ ਹਨ। ਇੱਥੇ ਤਜ਼ਰਬੇਕਾਰ ਕੌਂਸਲਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਤੇ ਰੁਚੀ ਦੇ ਆਧਾਰ ਤੇ ਕੋਰਸਾਂ ਬਾਰੇ ਜਾਣਕਾਰੀ ਦੇ ਰਹੇ ਹਨ। ਹੋਣਹਾਰ ਤੇ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਲਈ ਯੂਨੀਵਰਸਿਟੀ ਵੱਲੋਂ ਮੈਰਿਟ ਸਕਾਲਰਸ਼ਿਪ ਤੇ ਸਰਕਾਰੀ ਨਿਯਮਾਂ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਮੌਕੇ ਤੇ ਹੀ ਜਾਂਚ ਕਰਕੇ ਸੀਟਾਂ ਅਲਾਟ ਕੀਤੀਆਂ ਜਾ ਰਹੀਆਂ ਹਨ।