ਗੁਰੂ ਗੋਬਿੰਦ ਸਿੰਘ ’ਵਰਸਿਟੀ ਕਾਲਜ ਜੰਡਿਆਲਾ ’ਚ ਦਾਖ਼ਲੇ ਸ਼ੁਰੂ
ਸੈਸ਼ਨ 2026-27 ਲਈ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਦਾਖ਼ਲੇ ਸ਼ੁਰੂ
Publish Date: Mon, 18 May 2026 06:34 PM (IST)
Updated Date: Mon, 18 May 2026 06:36 PM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿੱਚ ਸੈਸ਼ਨ 2026-27 ਲਈ ਵੱਖ-ਵੱਖ ਗਰੈਜੂਏਟ ਅਤੇ ਡਿਪਲੋਮਾ ਕੋਰਸਾਂ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਇਹ ਦਾਖ਼ਲੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ। ਕਾਲਜ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਖ਼ਲੇ ਲਈ ਪੋਰਟਲ ਖੁੱਲ੍ਹ ਚੁੱਕਾ ਹੈ ਅਤੇ ਵਿਦਿਆਰਥੀ ਸਮੇਂ ਸਿਰ ਆਪਣਾ ਨਾਮ ਰਜਿਸਟਰ ਕਰਵਾ ਕੇ ਮਨਪਸੰਦ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਕਾਲਜ ਵਿੱਚ ਅਨੁਸੂਚਿਤ ਵਰਗ ਨਾਲ ਸੰਬੰਧਿਤ ਯੋਗ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮੁਫ਼ਤ ਸਿੱਖਿਆ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵਰਗਾਂ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਐਨ.ਆਰ.ਆਈ. ਸਕਾਲਰਸ਼ਿਪ ਦੀ ਸਹੂਲਤ ਵੀ ਉਪਲਬਧ ਹੈ। ਇੱਥੇ ਗਰੈਜੂਏਟ ਪੱਧਰ ’ਤੇ ਬੀ.ਏ., ਬੀ.ਸੀ.ਏ., ਬੀ.ਕਾਮ ਅਤੇ ਬੀ.ਪੀ.ਈ.ਐਸ. ਕੋਰਸਾਂ ਦੇ ਨਾਲ-ਨਾਲ ਡਿਪਲੋਮਾ ਇਨ ਨੈਨੀ ਕੇਅਰ ਅਤੇ ਡਿਪਲੋਮਾ ਇਨ ਕੌਸਮੋਟੋਲੋਜੀ ਵਰਗੇ ਰੁਜ਼ਗਾਰਮੁਖੀ ਪ੍ਰੋਫੈਸ਼ਨਲ ਕੋਰਸ ਵੀ ਕਰਵਾਏ ਜਾਂਦੇ ਹਨ।