ਸੁਨਹਿਰੀ ਮੌਕਾ: 3 ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲੇ ਸ਼ੁਰੂ; 10 ਫਰਵਰੀ ਹੈ ਆਖਰੀ ਤਾਰੀਕ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਜਲੰਧਰ ਦੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਲਈ 2 ਫਰਵਰੀ ਤੋਂ ਦਾਖਲਾ ਸ਼ੁਰੂ ਕੀਤਾ ਗਿਆ ਹੈ ਤੇ 10 ਫਰਵਰੀ 2026 ਤੱਕ ਦਾਖਲਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਤੇ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਵਿਚ ਸਾਬਕਾ ਸੈਨਿਕਾਂ ਅਤੇ ਸਮ
Publish Date: Tue, 03 Feb 2026 03:54 PM (IST)
Updated Date: Tue, 03 Feb 2026 03:57 PM (IST)

ਜਲੰਧਰ : ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਜਲੰਧਰ ਦੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਲਈ 2 ਫਰਵਰੀ ਤੋਂ ਦਾਖਲਾ ਸ਼ੁਰੂ ਕੀਤਾ ਗਿਆ ਹੈ ਤੇ 10 ਫਰਵਰੀ 2026 ਤੱਕ ਦਾਖਲਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਤੇ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਵਿਚ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਵਿਚ ਬੱਚਿਆਂ ਨੂੰ ਐਮ.ਐਸ. ਆਫਿਸ (ਐਮ.ਐਸ.-ਵਰਰਡ, ਐਮ.ਐਸ. ਐਕਸਲ, ਐਮ.ਐਸ. ਪਾਵਰ ਪੁਆਇੰਟ ), ਪ੍ਰਿੰਟਿੰਗ, ਸਕੈਨਿੰਗ, ਈ-ਮ-ਲੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਤੇ ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਦਕਾਰੀ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ
0181-2452290,
89682-73057,
84279-68374,
77173-21740 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।