ਐਡਵੋਕੇਟ ਬਲਵਿੰਦਰ ਕੁਮਾਰ ਨੂੰ ਹਲਕਾ ਇੰਚਾਰਜ ਬਣਾਇਆ
ਐਡਵੋਕੇਟ ਬਲਵਿੰਦਰ ਕੁਮਾਰਨੂੰ ਬਸਪਾ ਵੱਲੋਂ ਹਲਕਾ ਆਦਮਪੁਰ ਦਾ ਇੰਚਾਰਜ ਨਿਯੁਕਤ
Publish Date: Tue, 03 Mar 2026 10:50 PM (IST)
Updated Date: Tue, 03 Mar 2026 10:53 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਬਹੁਜਨ ਸਮਾਜ ਪਾਰਟੀ (ਬੀਐੱਸਪੀ) ਨੇ ਹਲਕਾ ਆਦਮਪੁਰ ਲਈ ਆਪਣਾ ਨਵਾਂ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨਿਯੁਕਤ ਕੀਤਾ ਹੈ। ਇਸ ਦਾ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਬਿਆਸ ਪਿੰਡ ’ਚ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਅਗਵਾਈ ਹਲਕਾ ਪ੍ਰਧਾਨ ਹਰਜਿੰਦਰ ਬਿੱਲਾ ਨੇ ਕੀਤੀ। ਸੂਬਾ ਪ੍ਰਧਾਨ ਕਰੀਮਪੁਰੀ ਨੇ ਮੀਟਿੰਗ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੇ ਅਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨੀ ਸਥਿਤੀ ਖਰਾਬ ਹੈ ਤੇ ਲੋਕਾਂ ਨੂੰ ਸੁਰੱਖਿਆ ਨਹੀਂ ਮਿਲ ਰਹੀ। ਇਸ ਲਈ ਬੀਐੱਸਪੀ ਨੂੰ ਪੰਜਾਬ ’ਚ ਮਜ਼ਬੂਤ ਕਰਨ ਲਈ ਸਭ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਹਲਕਾ ਆਦਮਪੁਰ ਤੋਂ ਭਾਰੀ ਵੋਟਾਂ ਨਾਲ ਜਿੱਤ ਕੇ ਬੀਐੱਸਪੀ ਨੂੰ ਮਜ਼ਬੂਤ ਬਣਾਉਣਗੇ। ਇਸ ਮੌਕੇ ਉਨ੍ਹਾਂ ਨੇ 15 ਮਾਰਚ ਨੂੰ ਬੰਗਾ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਹੋਣ ਵਾਲੀ ਵਿਸ਼ਾਲ ਸੂਬਾ ਪੱਧਰੀ ਰੈਲੀ ’ਚ ਵਰਕਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਇੰਜੀਨੀਅਰ ਜਸਵੰਤ ਰਾਏ (ਸੂਬਾ ਦਫ਼ਤਰ ਸਕੱਤਰ), ਮਦਨ ਲਾਲ ਮੱਦੀ (ਸਹਿ ਇੰਚਾਰਜ), ਜਨਰਲ ਸਕੱਤਰ ਸੁਖਵਿੰਦਰ ਚੁਖਿਆਰਾ, ਜਗਜੀਵਨ ਰਾਮ ਕੂਪੁਰ, ਮਨਜਿੰਦਰ ਕੌਰ (ਬਲਾਕ ਸੰਮਤੀ ਮੈਂਬਰ), ਸੁਖਦੇਵ ਕੁਮਾਰ ਅਤੇ ਸਾਜਨ ਜਨੇਗਲ ਸਮੇਤ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਹਾਜ਼ਰ ਸਨ।