ਐਡਵੋਕੇਟ ਭੁੱਲਰ ਦਾ ਸ਼ਾਨਦਾਰ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਕਨੇਡਾ ਵਫਦ ਤੋਂ ਵਤਨ ਪਰਤੇ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਦਾ ਭਰਵਾ ਸਵਾਗਤ
Publish Date: Thu, 09 Jul 2026 08:34 PM (IST)
Updated Date: Thu, 09 Jul 2026 08:36 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਨਕੋਦਰ ਦੇ ਇੰਚਾਰਜ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਜੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਨੇਡਾ ਗਏ ਵਫਦ ਦੇ ਨਾਲ ਦੌਰੇ ਤੇ ਗਏ ਹੋਏ ਸਨ, ਦੇ ਵਤਨ ਵਾਪਸੀ ਤੇ ਪਿੰਡ ਭੁੱਲਰਾਂ ਵਿਖੇ ਸੀਨੀਅਰ ਲੀਡਰਸ਼ਿਪ, ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਤੇ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਕੈਨੇਡਾ ਦੌਰੇ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਹੋਰ ਤਰੱਕੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੈਨੇਡਾ ਦੇ ਸਮੂਹ ਐੱਨ ਆਰ ਆਈ ਭਾਈਚਾਰੇ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਫ਼ਦ ਨੂੰ ਭਰਪੂਰ ਪਿਆਰ, ਸਤਿਕਾਰ ਅਤੇ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਐੱਨਆਰਆਈ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਐਡਵੋਕੇਟ ਭੁੱਲਰ ਨੇ ਪੁੱਜੇ ਹੋਏ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੇਜਰ ਸਿੰਘ ਔਜਲਾ, ਸਰਕਲ ਪ੍ਰਧਾਨ ਪਿਆਰਾ ਸਿੰਘ ਕੈਥ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਭੰਡਾਲ, ਪਿਆਰਾ ਸਿੰਘ ਸੰਘੇੜਾ ਲੰਬੜਦਾਰ, ਹਰਬਲਜੀਤ ਸਿੰਘ ਸਾਬਕਾ ਚੇਅਰਮੈਨ, ਕਮਲਜੀਤ ਸਿੰਘ ਗੋਖਾ ਪ੍ਰਧਾਨ, ਹਰਮਿੰਦਰ ਸਿੰਘ ਭੁੱਲਰ, ਅਵਤਾਰ ਸਿੰਘ , ਜੋਤੀ ਮੁਵਾਈ, ਜਗਤਾਰ ਸਿੰਘ ਭੁੱਲਰ, ਤਰਲੋਚਨ ਸਿੰਘ ਲੱਧੜ ਤੇ ਹੋਰ ਹਾਜ਼ਰ ਸਨ।