
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਾ ਗਾਰਡਨ ’ਚ ਗੁਆਂਢੀਆਂ ਵਿਚਾਲੇ ਮਾਮੂਲੀ ਝਗੜੇ ਦੌਰਾਨ ਗਾਲੀ-ਗਲੋਚ ਤੇ ਹੱਥੋਂਪਾਈ ਹੋਈ। ਦੋਸ਼ ਹੈ ਕਿ ਝਗੜੇ ਦੌਰਾਨ ਇਕ ਬਜ਼ੁਰਗ ਔਰਤ ਤੇ ਮੁਟਿਆਰ 'ਤੇ ਹਮਲਾ ਕੀਤਾ ਗਿਆ। ਜਾਣਕਾਰੀ ਮਿਲਣ 'ਤੇ ਬਸਤੀ ਬਾਵਾ ਖੇਲ ਪੁਲਿਸ ਮੌਕੇ 'ਤੇ ਪੁੱਜੀ ਤੇ ਸਥਿਤੀ ਨੂੰ ਕਾਬੂ ’ਚ ਲਿਆਂਦੀ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਰਾਜਾ ਗਾਰਡਨ ’ਚ ਗੁਆਂਢੀਆਂ ਵਿਚਾਲੇ ਮਾਮੂਲੀ ਝਗੜੇ ਦੌਰਾਨ ਗਾਲੀ-ਗਲੋਚ ਤੇ ਹੱਥੋਂਪਾਈ ਹੋਈ। ਦੋਸ਼ ਹੈ ਕਿ ਝਗੜੇ ਦੌਰਾਨ ਇਕ ਬਜ਼ੁਰਗ ਔਰਤ ਤੇ ਮੁਟਿਆਰ 'ਤੇ ਹਮਲਾ ਕੀਤਾ ਗਿਆ। ਜਾਣਕਾਰੀ ਮਿਲਣ 'ਤੇ ਬਸਤੀ ਬਾਵਾ ਖੇਲ ਪੁਲਿਸ ਮੌਕੇ 'ਤੇ ਪੁੱਜੀ ਤੇ ਸਥਿਤੀ ਨੂੰ ਕਾਬੂ ’ਚ ਲਿਆਂਦੀ। ਚਸ਼ਮਦੀਦਾਂ ਅਨੁਸਾਰ ਗੁਆਂਢੀਆਂ ਅਨੁਸਾਰ ਮਾਮੂਲੀ ਬਹਿਸ ਦੌਰਾਨ ਹੱਥੋਪਾਈ ਹੋ ਗਈ। ਝਗੜੇ ਦੌਰਾਨ ਇਕ ਬਜ਼ੁਰਗ ਔਰਤ ਤੇ ਮੁਟਿਆਰ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ।
ਮੌਕੇ 'ਤੇ ਮੌਜੂਦ ਸਥਾਨਕ ਨਿਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਨੂੰ ਲਿਜਾਣ ਵਾਲੀ ਪੁਲਿਸ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸਥਾਨਕ ਨਿਵਾਸੀਆਂ ਤੇ ਵਾਲਮੀਕਿ ਭਾਈਚਾਰੇ ਦੇ ਮੈਂਬਰਾਂ ਨੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕਰਨ ਲਈ ਇੱਕਜੁੱਟ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਪੀੜਤ ਧਿਰ ਲਈ ਨਿਰਪੱਖ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਾਂਚ ਸਹੀ ਢੰਗ ਨਾਲ ਨਾ ਹੋਈ ਤਾਂ ਧਰਨਾ ਦੇਣਗੇ ਤੇ ਆਵਾਜਾਈ ਨੂੰ ਰੋਕ ਦੇਣਗੇ। ਇਸ ਦੌਰਾਨ ਹਿਰਾਸਤ ’ਚ ਲਏ ਗਏ ਇਕ ਵਿਅਕਤੀ ਨੇ ਦੋਸ਼ ਲਗਾਇਆ ਕਿ ਗੁਆਂਢੀਆਂ ਨੇ ਗਾਲ੍ਹਾਂ ਕੱਢੀਆਂ ਹਨ ਤੇ ਝਗੜੇ ਨੂੰ ਵਧਾਇਆ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।