ਸ਼ਸਤਰ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼
ਬੀਤੇ ਦਿਨੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਉਪਰੰਤ ਦੂਜੇ ਦਿਨ ਫਿਰ ਬੇਅਦਬੀ ਕਰਨ ਪੁੱਜਾ ਵਿਅਕਤੀ
Publish Date: Mon, 24 Aug 2026 10:56 PM (IST)
Updated Date: Mon, 24 Aug 2026 10:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਜਲੰਧਰ ਦੇ ਲਾਡੋਵਾਲੀ ਰੋਡ ’ਤੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤ ਨਗਰ ’ਚ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਏ ਸ਼ਸਤਰਾਂ ਨੂੰ ਚੁੱਕ ਕੇ ਬੇਅਦਵੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਤੁਰੰਤ ਗ੍ਰੰਥੀ ਭਾਈ ਸਤਵਿੰਦਰ ਸਿੰਘ ਵੱਲੋਂ ਕਾਬੂ ਕਰਕੇ ਬੇਅਦਬੀ ਹੋਣ ਤੋਂ ਰੋਕ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰੰਥੀ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਸੂਚਿਤ ਕਰਨ ਉਪਰੰਤ ਪੁਲਿਸ ਨੂੰ ਸ਼ਿਕਾਇਤ ਦੇਣ ਲਈ ਕਿਹਾ ਜਾ ਰਿਹਾ ਸੀ ਪਰ ਦੇਰ ਸ਼ਾਮ ਤੱਕ ਕੋਈ ਵੀ ਵਿਅਕਤੀ ਪੁਲਿਸ ਨੂੰ ਸ਼ਿਕਾਇਤ ਦੇਣ ਨਾ ਪੁੱਜਾ ਤਾਂ ਆਖਰਕਾਰ ਗ੍ਰੰਥੀ ਸਿੰਘ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਦੀ ਭਿਣਕ ਉਸ ਵਿਅਕਤੀ ਨੂੰ ਪੈਣ ’ਤੇ ਉਹ ਦੁਬਾਰਾ ਫਿਰ ਉਸੇ ਗੁਰਦੁਆਰਾ ਸਾਹਿਬ ’ਚ ਪੁੱਜ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਧਮਕੀਆਂ ਦੇਣ ਲੱਗ ਪਿਆ। ਇਸ ਦੌਰਾਨ ਗ੍ਰੰਥੀ ਵੱਲੋਂ ਉਸਨੂੰ ਕਾਬੂ ਕਰਕੇ ਉਸ ਦੀ ਛਿੱਤਰ ਪਰੇਡ ਕੀਤੀ ਗਈ। ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਸ਼ਿਕਾਇਤ ਦੇਣ ਤੇ ਉਨ੍ਹਾਂ ਨੂੰ ਅਗਲੇ ਦਿਨ ਥਾਣੇ ’ਚ ਬੁਲਾਇਆ ਗਿਆ ਹੈ। ਇਸ ਸਬੰਧੀ ਕਿਸੇ ਵੀ ਕਮੇਟੀ ਮੈਂਬਰ ਨਾਲ ਸੰਪਰਕ ਨਹੀਂ ਹੋ ਸਕਿਆ।