- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਜਲੰਧਰ ਦੇ ਕੈਂਟ ਰੇਲਵੇ ਸਟੇਸ਼ਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਲੋਕਾਂ ਦੀ ਆਵਾਜਾਈ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚਣਗੇ, ਜਿਸ ਨੂੰ ਲੈ ਕੇ ਸੁਰੱਖਿਆ ਸਮੇਤ ਸਭ ਤਿਆਰੀਆਂ ਹੋ ਚੁੱਕੀਆਂ ਹਨ।

ਪੰਜਾਬੀ ਜਾਗਰਣ, ਸ਼ੈਲੀ, ਜਲੰਧਰ। ਅੱਜ ਜਲੰਧਰ ਦੇ ਕੈਂਟ ਰੇਲਵੇ ਸਟੇਸ਼ਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਲੋਕਾਂ ਦੀ ਆਵਾਜਾਈ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚਣਗੇ, ਜਿਸ ਨੂੰ ਲੈ ਕੇ ਸੁਰੱਖਿਆ ਸਮੇਤ ਸਭ ਤਿਆਰੀਆਂ ਹੋ ਚੁੱਕੀਆਂ ਹਨ।
ਇਸੇ ਦੌਰਾਨ ਆਵਾਜਾਈ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਸੀ, ਜਿਸ ਦੇ ਤਹਿਤ ਅਜੇ ਤੱਕ ਸ਼ਹਿਰ ਦੇ ਅੰਦਰੂਨੀ ਇਲਾਕਿਆਂ ’ਚ ਟਰੈਫਿਕ ਸੁਚਾਰੂ ਢੰਗ ਨਾਲ ਜਾਰੀ ਹੈ। ਹਾਲਾਂਕਿ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਅਤੇ ਸ਼ਹਿਰ ਦੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਨਾਕੇਬੰਦੀ ਕੀਤੀ ਗਈ ਹੈ।
ਸੜਕਾਂ ’ਤੇ ਆਵਾਜਾਈ ਬਹੁਤ ਹੀ ਘੱਟ ਨਜ਼ਰ ਆ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਨੂੰ ਰਾਮਾ ਮੰਡੀ ਅਤੇ ਕੈਂਟ ਵਾਲੇ ਪਾਸੇ ਡਿਵਰਟ ਕੀਤਾ ਜਾ ਰਿਹਾ ਹੈ। ਜਦ ਕਿ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਟਿੰਗ ਕਾਰਨ ਕਿਸੇ ਵੀ ਵਾਹਨ ਚਾਲਕ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੈ, ਲੋਕ ਉਥੋਂ ਦੀ ਪੈਦਲ ਜਾ ਰਹੇ ਹਨ। ਸੁਰੱਖਿਆ ਪ੍ਰਬੰਧਾਂ ਦੇ ਚਲਦੇ ਪੁਲਿਸ ਦੇ ਵੱਡੇ ਅਧਿਕਾਰੀ ਵੀ ਡਿਊਟੀਆਂ ’ਤੇ ਤੈਨਾਤ ਹਨ।