ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਚੌਕ ’ਚ ਲਾਇਆ ਧਰਨਾ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ
Publish Date: Thu, 10 Sep 2026 09:46 PM (IST)
Updated Date: Thu, 10 Sep 2026 09:46 PM (IST)
-ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਦੀ ਕੀਤੀ ਮੰਗ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਲੁਧਿਆਣਾ ਵਿਖੇ ਪਿਛਲੇ ਦਿਨੀ ਬਾਬਾ ਸਾਹਿਬ ਦੇ ਬੁੱਤ ਦੀ ਕੁੱਝ ਸ਼ਰਾਰਤੀ ਅਨਸਰਾਂ ਤੇ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਵਿਰੋਧ ’ਚ ਸ੍ਰੀ ਗੁਰੂ ਰਵਿਦਾਸ ਚੌਕ ਜਲੰਧਰ ਵਿਖੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜ ਸੇਵੀ ਆਗੂਆਂ ਦੀ ਅਗਵਾਈ ’ਚ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਦੀ ਅਗਵਾਈ ਬੀਬੀ ਸੁਰਿੰਦਰ ਕੌਰ ਸਾਬਕਾ ਸੀਨੀਅਰ ਡਿਪਟੀ ਮੇਅਰ, ਪਵਨ ਕੁਮਾਰ ਕੌਸ਼ਲਰ, ਆਗੂ ਰਮੇਸ ਚੋਹਕਾ, ਆਗੂ ਭਜਨ ਲਾਲ ਚੋਪੜਾ ਤੇ ਹੋਰਾਂ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬੇਅਦਬੀਆਂ ਲਗਾਤਾਰ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਕੋਈ ਸਖਤ ਐਕਸ਼ਨ ਨਹੀਂ ਲੈਂਦੀ। ਇਸ ਮੌਕੇ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤਾਂ, ਉਨ੍ਹਾਂ ਦੀਆਂ ਯਾਦਗਾਰਾਂ ਤੇ ਸੀਸੀਟੀਵੀ ਕੈਮਰੇ ਲਗਾਏ ਜਾਣ, ਪੱਕਾ ਪੁਲਿਸ ਦਾ ਪਹਿਰਾ ਲਾਇਆ ਜਾਵੇ, ਸਾਰੇ ਪੁੱਤਾਂ ਨੂੰ ਸ਼ੀਸ਼ੇ ਦੇ ਕਬਜ਼ਾ ਨਾਲ ਢੱਕਿਆ ਜਾਵੇ। ਆਗੂਆਂ ਨੇ ਇਹ ਵੀ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਰਵਿਦਾਸ ਧਾਮ ਬੂਟਾਂ ਮੰਡੀ ਦੇ ਟਰੱਸਟ ਦੀ ਅਗਵਾਈ ’ਚ ਇਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਹੜਾ ਦਲਿਤ ਸਮਾਜ ਦੇ ਮਹਾਂਪੁਰਸ਼ਾਂ ਦੀਆਂ ਯਾਦਗਾਰਾਂ ’ਤੇ ਤਿੱਖਾ ਨੋਟਿਸ ਲਵੇ। ਆਗੂਆਂ ਨੇ ਇਹ ਵੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦੇ ਅੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਲੈ ਕੇ ਦੋਸ਼ੀ ਕਾਬੂ ਕਰਕੇ ਸਜ਼ਾਵਾਂ ਦਿੱਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ, ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਕਿ ਰਹਿਬਰਾਂ ਦੀਆਂ ਯਾਦਗਾਰਾਂ ਤੇ ਗੁਰੂ ਘਰਾਂ ਦੀਆਂ ਬੇਅਦਬੀਆਂ ਨੂੰ ਹਲਕੇ ’ਚ ਲੈ ਰਿਹਾ ਹੈ ਕਿ ਬੇਅਦਬੀ ਕਰਨ ਵਾਲਾ ਮਾਨਸਿਕ ਰੋਗੀ ਕਹਿ ਕੇ ਛੱਡ ਦਿੱਤਾ ਜਾਂਦਾ ਹੈ। ਅੱਜ ਦੇ ਬੰਦ ਨੂੰ ਨੂੰ ਲੈ ਕੇ ਏਸੀਪੀ ਬਸਤੀ ਬਾਵਾ ਖੇਲ ਤੇ ਆਗੂ ਭਜਨ ਲਾਲ ਚੋਪੜਾ ਤੇ ਆਗੂ ਵਿਜੇ ਕੁਮਾਰ ਦੇ ’ਚ ਤੂੰ-ਤੂੰ ਮੈਂ-ਮੈਂ ਵੀ ਹੋਈ।