- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਜੀਆਈ ਇੰਫਰਾ ਲਿਮਟਿਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਏਜੀਆਈ ਇੰਫਰਾ ਲਿਮਟਿਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ 21 ਨਵੰਬਰ ਨੂੰ ਜਲੰਧਰ ਦੇ 66 ਫੁੱਟ ਰੋਡ ਸਥਿਤ ਏਜੀਆਈ ਅਰਬਾਨਾ, ਜਲੰਧਰ ਹਾਈਟਸ-2 ਦੇ ਸੁੰਦਰ ਢੰਗ ਨਾਲ ਸਜਾਏ ਗਏ ਗਲਾਸ ਹਾਊਸ ’ਚ ਕਰਵਾਇਆ ਜਾਵੇਗਾ। ਏਜੀਆਈ ਇੰਫਰਾ ਲਿਮਟਿਡ ਦੇ ਪ੍ਰਬੰਧਕਾਂ ਵੱਲੋਂ ਆਪਣੇ ਸਾਰੇ ਪ੍ਰੋਜੈਕਟਾਂ ਦੇ ਵਸਨੀਕਾਂ ਜਿਨ੍ਹਾਂ ’ਚ ਜਲੰਧਰ ਹਾਈਟਸ-1, 2 ਅਤੇ 3, ਏਜੀਆਈ ਮੈਕਸੀਮਾ, ਸਮਾਰਟ ਹੋਮਜ਼ ਅਤੇ ਸਕਾਈ ਗਾਰਡਨ ਸ਼ਾਮਲ ਹਨ, ਨੂੰ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਦੀ ਸੰਗਤ ਨੂੰ ਵੀ ਸੱਦਾ ਦਿੱਤਾ ਗਿਆ ਹੈ। ਏਜੀਆਈ ਇੰਫਰਾ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਇਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਪਿਆਰ, ਇਨਸਾਨੀਅਤ, ਬਰਾਬਰੀ, ਦਇਆ ਤੇ ਬਿਨਾਂ ਕਿਸੇ ਸਵਾਰਥ ਦੇ ਦੂਜਿਆਂ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ ਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਪਿਆਰ ਅਤੇ ਸਤਿਕਾਰ ਕਰਨ ਅਤੇ ਲੋੜਵੰਦਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਏਜੀਆਈ ਐਜੂਕੇਸ਼ਨਲ ਸੋਸਾਇਟੀ ਦੀ ਚੇਅਰਪਰਸਨ ਸਲਵਿੰਦਰਜੀਤ ਕੌਰ ਨੇ ਵੀ ਸਾਰੀ ਸੰਗਤ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਸਾਨੂੰ ਨਿਮਰਤਾ, ਦਇਆ, ਬਰਾਬਰੀ ਅਤੇ ਹਰ ਇਨਸਾਨ ਦਾ ਸਤਿਕਾਰ ਕਰਨ ਦਾ ਰਸਤਾ ਦਿਖਾਇਆ ਹੈ। ਗੁਰਪੁਰਬ ਦੇ ਪਵਿੱਤਰ ਸਮਾਗਮ ਦੀ ਸ਼ੁਰੂਆਤ ਸ਼ਾਮ 6:00 ਵਜੇ ਪਵਿੱਤਰ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ। ਇਸ ਤੋਂ ਬਾਅਦ ਸ਼ਾਮ 7:00 ਵਜੇ ਕੀਰਤਨ ਤੇ ਅਰਦਾਸ ਹੋਵੇਗੀ। ਸਮਾਗਮ ਦੀ ਸਮਾਪਤੀ ਗੁਰੂ ਦੇ ਲੰਗਰ ਨਾਲ ਰਾਤ 9:30 ਵਜੇ ਹੋਵੇਗੀ।