ਦੂਨ ਵਰਲਡ ਸਕੂਲ ’ਚ ਮਨਾਇਆ ‘ਏਅਰ ਫੋਰਸ ਡੇ’ ਦੂਨ ਵਰਲਡ ਸਕੂਲ ਵਿਖੇ ਮਨਾਇਆ ‘ਏਅਰ ਫੋਰਸ ਡੇ’
Publish Date: Thu, 08 Oct 2026 06:25 PM (IST)
Updated Date: Thu, 08 Oct 2026 06:26 PM (IST)
-ਜਵਾਨਾਂ ਦੀ ਬਹਾਦਰੀ ਤੇ ਅਨੁਸ਼ਾਸਨ ਤੋਂ ਪ੍ਰੇਰਨਾ ਲੈਣ ਵਿਦਿਆਰਥੀ : ਡਾਇਰੈਕਟਰ ਦਾਨੀਆ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਲਸੀਆਂ-ਲੋਹੀਆਂ ਰੋਡ ਸਥਿਤ ਦੂਨ ਵਰਲਡ ਸਕੂਲ ਵਿਖੇ ਵੀਰਵਾਰ ਨੂੰ ‘ਏਅਰ ਫੋਰਸ ਡੇ’ ਬੜੇ ਉਤਸ਼ਾਹ ਤੇ ਮਾਣ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਏਅਰ ਫੋਰਸ ਡੇ ਦੀ ਮਹੱਤਤਾ ਨੂੰ ਦਰਸਾਉਂਦੇ ਪ੍ਰਭਾਵਸ਼ਾਲੀ ਭਾਸ਼ਣ ਅਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਹਵਾਈ ਫੌਜ ਦੇ ਬਹਾਦਰ ਜਵਾਨਾਂ ਦੇ ਸਰਵਉੱਚ ਬਲੀਦਾਨ ਅਤੇ ਅਦੁੱਤੀ ਸਾਹਸ ਨੂੰ ਸਲਾਮ ਕੀਤਾ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਹਵਾਈ ਸੈਨਾ ਦੇ ਗੌਰਵਮਈ ਇਤਿਹਾਸ ਅਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਨੇ ਦੇਸ਼ ਦੀਆਂ ਸੁਰੱਖਿਆ ਫੋਰਸਾਂ ਪ੍ਰਤੀ ਸਤਿਕਾਰ ਪ੍ਰਗਟਾਇਆ। ਸਕੂਲ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਹਵਾਈ ਸੈਨਾ ਦੇ ਜਵਾਨ ਹਰ ਔਖੀ ਘੜੀ ਵਿਚ ਦ੍ਰਿੜ੍ਹਤਾ ਅਤੇ ਹਿੰਮਤ ਨਾਲ ਦੇਸ਼ ਦੀ ਆਨ-ਸ਼ਾਨ ਦੀ ਰਾਖੀ ਕਰਦੇ ਹਨ। ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਜਾਂਬਾਜ਼ ਯੋਧਿਆਂ ਦੇ ਜੀਵਨ ਤੋਂ ਸਮਰਪਣ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਮਨਾਉਣ ਦਾ ਮੁੱਖ ਮਕਸਦ ਬੱਚਿਆਂ ਅੰਦਰ ਰਾਸ਼ਟਰ ਪ੍ਰੇਮ ਅਤੇ ਜ਼ਿੰਮੇਵਾਰੀ ਦਾ ਅਹਿਸਾਸ ਜਗਾਉਣਾ ਹੈ। ਇਸ ਮੌਕੇ ਸਮੁੱਚਾ ਸਕੂਲ ਸਟਾਫ ਹਾਜ਼ਰ ਸੀ।