ਅਕਾਲ ਅਕੈਡਮੀ ਧਨਾਲ ਕਲਾਂ ਦਾ ਦਸਵੀਂ ਬੋਰਡ ਨਤੀਜਾ ਸ਼ਾਨਦਾਰ
ਅਕਾਲ ਅਕੈਡਮੀ ਧਨਾਲ ਕਲਾਂ ਦੇ ਦਸਵੀਂ ਬੋਰਡ ਨਤੀਜੇ ਸ਼ਾਨਦਾਰ, ਹਰਸ਼ਿਤ ਗੌਤਮ 98.8 ਫੀਸਦੀ ਨਾਲ ਪਹਿਲੇ ਸਥਾਨ ’ਤੇ
Publish Date: Fri, 17 Apr 2026 10:00 PM (IST)
Updated Date: Fri, 17 Apr 2026 10:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅਕਾਲ ਅਕੈਡਮੀ ਧਨਾਲ ਕਲਾਂ (ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ) ਦੇ ਦਸਵੀਂ ਜਮਾਤ ਦੇ ਬੋਰਡ ਨਤੀਜੇ ਇਸ ਸਾਲ ਬੇਹੱਦ ਸ਼ਾਨਦਾਰ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਹਰਸ਼ਿਤ ਗੌਤਮ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ’ਚ ਪਹਿਲਾ ਸਥਾਨ ਹਾਸਲ ਕੀਤਾ। ਕਰਨਵੀਰ ਸਿੰਘ ਨੇ 97 ਫੀਸਦੀ ਅੰਕ ਲੈ ਕੇ ਦੂਜਾ ਤੇ ਮਨਮੀਤ ਕੌਰ ਨੇ 96.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਮੂਹ ਨਤੀਜੇ ਬਹੁਤ ਹੀ ਉੱਤਮ ਰਹੇ। 90 ਫੀਸਦੀ ਤੋਂ ਉੱਪਰ 14 ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ, ਜਦਕਿ 80 ਤੋਂ 90 ਫੀਸਦੀ ਦਰਮਿਆਨ 21 ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸਕੂਲ ਪ੍ਰਬੰਧਨ ਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ’ਚ ਪੂਰਾ ਸਹਿਯੋਗ ਦਿੱਤਾ।