ਅਕਾਲ ਗਲੈਕਸੀ ਕਾਨਵੈਂਟ ਸਕੂਲ ਦਾ ਨਤੀਜਾ 100 ਫ਼ੀਸਦੀ
ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਖਾਸ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
Publish Date: Fri, 17 Apr 2026 06:15 PM (IST)
Updated Date: Fri, 17 Apr 2026 06:18 PM (IST)

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਸੀਬੀਐੱਸਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ (ਸੈਸ਼ਨ 2025-26), ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਖ਼ਾਸ ਦੇ ਵਿਦਿਆਰਥੀਆਂ ਨੇ 100 ਫੀ ਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਸਵੀਂ ਜਮਾਤ ਦੀ ਪ੍ਰੀਖਿਆ ’ਚ ਕੁੱਲ 57 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚੋਂ 48 ਵਿਦਿਆਰਥੀਆਂ ਨੇ ਪਹਿਲੀ ਡਿਵੀਜ਼ਨ ਤੇ 9 ਵਿਦਿਆਰਥੀਆਂ ਨੇ ਦੂਜੀ ਡਵੀਜ਼ਨ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਵੇਰਵੇ ਮੁਤਾਬਕ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ, 12 ਵਿਦਿਆਰਥੀਆਂ ਨੇ 80 ਤੋਂ 90 ਫੀਸਦੀ, 17 ਵਿਦਿਆਰਥੀਆਂ ਨੇ 70 ਤੋਂ 80 ਫੀਸਦੀ, 12 ਵਿਦਿਆਰਥੀਆਂ ਨੇ 60 ਤੋਂ 70 ਫੀਸਦੀ ਤੇ 9 ਵਿਦਿਆਰਥੀਆਂ ਨੇ 50 ਤੋਂ 60 ਫੀਸਦੀ ਨੰਬਰ ਹਾਸਲ ਕੀਤੇ ਹਨ। ਪ੍ਰਮੁੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ’ਚੋਂ ਨੈਤਿਕ ਕੁਮਾਰ ਵਰਮਾ 96.4 ਫੀਸਦੀ, ਅਮਰਿੰਦਰ ਥਿੰਦ 96 ਫੀਸਦੀ, ਸਮਰੀਤ ਕੌਰ 93.4 ਫੀਸਦੀ, ਜਾਹਨਵੀ 92.6 ਫੀਸਦੀ, ਰਾਜਪ੍ਰੀਤ ਕੌਰ 91.8 ਫੀਸਦੀ, ਸਤਿਕਾਰਪ੍ਰੀਤ ਕੌਰ 90.6 ਫੀਸਦੀ ਤੇ ਆਰੀਅਨ ਨੇ 90.2 ਫੀਸਦੀ ਨੰਬਰ ਹਾਸਲ ਕੀਤੇ ਹਨ। ਸਕੂਲ ਦੇ ਵਾਈਸ ਪ੍ਰੈਜੀਡੈਂਟ ਕੁਲਵਿੰਦਰ ਸਿੰਘ, ਮੈਨੇਜਿੰਗ ਡਾਇਰੈੱਕਟਰ ਸੁਖਦੇਵ ਸਿੰਘ ਜੱਜ ਤੇ ਅਸਿਸਟੈਂਟ ਮੈਨੇਜਿੰਗ ਡਾਇਰੈੱਕਟਰ ਪ੍ਰਗਟ ਸਿੰਘ ਵੱਲੋਂ ਸਕੂਲ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ, ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਗਈ।