- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿੱਚ ਵਰਕਰਾਂ ਨੇ, ਲੱਡੂ ਵੰਡ ਕੇ ਮਨਾਈ ਖੁਸ਼ੀ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪਚਰੰਗਾ ਮੰਡਲ ਦੇ ਪ੍ਰਧਾਨ ਹਰਬੋਲਿੰਦਰ ਸਿੰਘ ਬੋਲੀਨਾ ਤੇ ਭਾਜਪਾ ਦੇ ਨੈਸ਼ਨਲ ਓਬੀਸੀ ਮੋਰਚਾ ਦੇ ਐਗਜ਼ੈਕਟਿਵ ਮੈਂਬਰ ਹਰਵਿੰਦਰ ਸਿੰਘ ਡੱਲੀ ਦੀ ਅਗਵਾਈ ਹੇਠ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਗਠਜੋੜ ਦਾ ਸਵਾਗਤ ਕੀਤਾ। ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ।
ਇਸ ਮੌਕੇ ਹਰਬੋਲਿੰਦਰ ਸਿੰਘ ਬੋਲੀਨਾ ਤੇ ਹਰਵਿੰਦਰ ਸਿੰਘ ਡੱਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਨਹੁੰ-ਮਾਸ ਵਾਲਾ ਰਿਹਾ ਹੈ। ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਬੇਹੱਦ ਖੁਸ਼ੀ ਦੀ ਗੱਲ ਹੈ। ਇਸ ਨਾਲ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ। ਅਕਾਲੀ ਦਲ ਤੇ ਭਾਜਪਾ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਸੂਬੇ ਦੀ ਤਰੱਕੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਗੁਰਜੀਤ ਸਿੰਘ ਸਨੌਰਾ, ਅੰਮ੍ਰਿਤਪਾਲ ਸਿੰਘ ਖਰਲ ਕਲਾਂ, ਗੁਰਿੰਦਰਜੀਤ ਸਿੰਘ ਘੁੰਮਣ, ਭਾਜਪਾ ਆਗੂ ਵਿਸ਼ਾਲ ਅਗਰਵਾਲ, ਬਲਾਕ ਸੰਮਤੀ ਮੈਂਬਰ ਕਲਵੰਤ ਸਿੰਘ ਮੱਲ੍ਹੀ ਤੇ ਸਤਵੰਤ ਕੌਰ ਬਿਨਪਾਲਕੇ ਆਦਿ ਸਨ।