- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਗਠਜੋੜ ਦਾ ਭਰਵਾਂ ਸਵਾਗਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਪੰਜਾਬ ’ਚ ਗਠਜੋੜ ਹੋਣ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਇਕਬਾਲ ਸਿੰਘ ਢੀਂਡਸਾ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੋਵਾਂ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਤੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਹਿੰਦੂ ਸਿੱਖ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਹ ਗਠਜੋੜ ਦੇਸ਼, ਪੰਜਾਬ ਦੇ ਹਿੱਤ ’ਚ ਸਾਬਤ ਹੋਵੇਗਾ। ਪਿਛਲੇ ਦਸ ਸਾਲਾਂ ’ਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਬਰਬਾਦੀ ਕੀਤੀ ਹੈ। ਹੁਣ ਅਕਾਲੀ ਭਾਜਪਾ ਗਠਜੋੜ ਹੋਣ ਉਪਰੰਤ ਅਕਾਲੀ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਦੇ ਮਸਲੇ ਹੱਲ ਕਰਨ ਦਾ ਰਾਹ ਖੁੱਲ੍ਹ ਗਿਆ ਹੈ।ਹੁਣ ਇਕਜੁਟਤਾ ਨਾਲ ਪੰਜਾਬ ਖੁਸ਼ਹਾਲ ਤੇ ਵਿਕਸਿਤ ਹੋਵੇਗਾ ਤੇ ਵੱਡੇ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਰਾਜਬੀਰ ਸਿੰਘ ਸ਼ੰਟੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਗੁਰਪ੍ਰੀਤ ਸਿੰਘ ਰੰਧਾਵਾ, ਐਡਵੋਕੇਟ ਵਿਨੋਦ ਕੌਲ,ਅਰਜਨ ਬੈਹਲ, ਮਨਬੀਰ ਸਿੰਘ ਅਕਾਲੀ, ਪਵਿੰਦਰ ਸਿੰਘ ਪ੍ਰਿੰਸ,ਗੋਰਵ ਭਗਤ, ਜਸਪ੍ਰੀਤ ਸਿੰਘ ਚੌਹਾਨ,ਜਸਬੀਰ ਸਿੰਘ ਵਾਲੀਆ, ਗੁਰਜੀਤ ਸਿੰਘ ਪੋਪਲੀ,ਹਰਦੇਵ ਸਿੰਘ ਹੈਪੀ,ਜਤਨਿਆ ਗੁਪਤਾ ਆਦਿ ਹਾਜ਼ਰ ਸਨ।