ਅਕਾਲੀ ਦਲ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਾ ਸਭ ਦੀ ਨੈਤਿਕ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਇੱਕ ਅਹਿਮ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ- ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦਾ ਸਤਿਕਾਰ ਕਰਦਿਆਂ ਨਿਰਧਾਰਿਤ ਸਮੇਂ 'ਤੇ ਉੱਥੇ ਪੇਸ਼ ਹੋਣਾ ਚਾਹੀਦਾ ਹੈ।
Publish Date: Wed, 24 Jun 2026 04:01 PM (IST)
Updated Date: Wed, 24 Jun 2026 04:02 PM (IST)
ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਇੱਕ ਅਹਿਮ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ- ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦਾ ਸਤਿਕਾਰ ਕਰਦਿਆਂ ਨਿਰਧਾਰਿਤ ਸਮੇਂ 'ਤੇ ਉੱਥੇ ਪੇਸ਼ ਹੋਣਾ ਚਾਹੀਦਾ ਹੈ।
ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਦੀ ਸਰਵਉੱਚ ਅਤੇ ਪੂਜਣਯੋਗ ਸੰਸਥਾ ਹੈ। ਇਸ ਪਵਿੱਤਰ ਅਸਥਾਨ ਤੋਂ ਜਾਰੀ ਹੋਣ ਵਾਲੇ ਹਰ ਹੁਕਮਨਾਮੇ ਦੀ ਪਾਲਣਾ ਕਰਨਾ ਹਰ ਸਿੱਖ ਅਤੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ, ਭਾਵੇਂ ਉਹ ਕਿਸੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਬੈਠਿਆ ਹੋਵੇ।