ਅਕਾਲੀ ਦਲ ਵਾਰਿਸ ਪੰਜਾਬ ਦੀ ਫਿਲੌਰ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਅਕਾਲੀ ਦਲ ਵਾਰਿਸ ਪੰਜਾਬ ਦੀ ਫਿਲੌਰ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
Publish Date: Wed, 12 Aug 2026 07:18 PM (IST)
Updated Date: Wed, 12 Aug 2026 07:20 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਅਕਾਲੀ ਦਲ ਵਾਰਿਸ ਪੰਜਾਬ ਦੀ ਫਿਲੌਰ ਸਥਿਤ ਨਵੀਂ ਦਾਣਾ ਮੰਡੀ ’ਚ ਹੋਈ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰ ਲਿਆ, ਜਦੋਂ ਪਾਰਟੀ ਆਗੂਆਂ ਨੂੰ ਸੁਣਨ ਲਈ ਵੱਡੀ ਗਿਣਤੀ ’ਚ ਪਾਰਟੀ ਵਰਕਰ ਤੇ ਇਲਾਕਾ ਵਾਸੀ ਇਕੱਠੇ ਹੋਏ। ਇਸ ਮੌਕੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਮਨਪ੍ਰੀਤ ਸਿੰਘ ਇਯਾਲੀ, ਸਰਬਜੀਤ ਸਿੰਘ ਸਮੇਤ ਪਾਰਟੀ ਦੇ ਕਈ ਅਹੁਦੇਦਾਰਾਂ ਤੇ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਮਾਤਾ ਬਲਵਿੰਦਰ ਕੌਰ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਘਟਣ ਦੀ ਬਜਾਏ ਵਧ ਰਹੀ ਹੈ ਤੇ ਸਰਕਾਰ ਇਸ ’ਤੇ ਕਾਬੂ ਪਾਉਣ ’ਚ ਨਾਕਾਮ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਅਗਵਾਈ ਸੌਂਪਣ ਲਈ ਲੋਕਾਂ ’ਚ ਸਮਰਥਨ ਵਧ ਰਿਹਾ ਹੈ। ਇਸ ਮੌਕੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਨੇ ਪਹੁੰਚੀ ਹੋਈ ਪਾਰਟੀ ਲੀਡਰਸ਼ਿਪ, ਇਲਾਕੇ ਦੀਆਂ ਸੰਗਤਾਂ, ਅਹੁਦੇਦਾਰਾਂ ਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੀਟਿੰਗ ਦੌਰਾਨ ਹਰਭਜਨ ਸਿੰਘ ਤੁੜ, ਮਹਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਜਲੰਧਰ, ਮਨਦੀਪ ਸਿੰਘ ਸਿੱਧੂ, ਅਮਰਜੀਤ ਸਿੰਘ, ਸਰਬਜੀਤ ਸਿੰਘ ਸਮੇਤ ਪਾਰਟੀ ਦੇ ਆਗੂ, ਨੌਜਵਾਨ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।