- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਖੁਸ਼ਹਾਲੀ ਤੇ ਭਾਈਚਾਰਕ ਸਾਂਝ ਦੀ ਵੱਡੀ ਜਿੱਤ - ਹਰਜਾਪ ਸਿੰਘ ਸੰਘਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗਠਜੋੜ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਹਰਜਾਪ ਸਿੰਘ ਸੰਘਾ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਇਸ ਫ਼ੈਸਲੇ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਬੇਹੱਦ ਸ਼ੁਭ ਸੰਕੇਤ ਦੱਸਿਆ। ਸੰਘਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਗਿਆ ਇਹ ਦੂਰਅੰਦੇਸ਼ੀ ਫ਼ੈਸਲਾ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ। ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ’ਚ ਹਿੰਦੂ-ਸਿੱਖ ਏਕਤਾ ਤੇ ਅਮਨ-ਸ਼ਾਂਤੀ ਦਾ ਵੀ ਪ੍ਰਤੀਕ ਰਿਹਾ ਹੈ। ਉਨ੍ਹਾਂ ਨੇ ਮੌਜੂਦਾ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਪੰਜਾਬ ਵਿਕਾਸ ਪੱਖੋਂ ਪਛੜ ਗਿਆ ਹੈ ਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਹ ਗਠਜੋੜ ਸ਼ਾਨਦਾਰ ਜਿੱਤ ਦਰਜ ਕਰਕੇ ਮੁੜ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰੇਗਾ। ਉਨ੍ਹਾਂ ਹਲਕਾ ਜਲੰਧਰ ਕੈਂਟ ਦੇ ਸਮੂਹ ਅਕਾਲੀ ਤੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਹੁਣ ਤੋਂ ਹੀ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ।