- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ- ਭਾਜਪਾ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ -ਐਡਵੋਕੇਟ ਭੁੱਲਰ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਦੁਬਾਰਾ ਹੋਏ ਗੱਠਜੋੜ ਨੇ ਵਰਕਰਾਂ ’ਚ ਨਵੀਂ ਰੂਹ ਫੂਕ ਦਿੱਤੀ ਹੈ। ਇਹ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ ਤੇ ਗੱਠਜੋੜ ਦੀ ਸਰਕਾਰ ਦਾ ਨਿਰਮਾਣ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਨਕੋਦਰ ਦੇ ਸੇਵਾਦਾਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਪੰਜਾਬੀ ਜਾਗਰਣ ਨਾਲ ਕੀਤਾ। ਗੱਠਜੋੜ ਕਾਰਨ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਜਪਾ ਤੇ ਅਕਾਲੀ ਦਲ ਦਾ ਨਹੁੰ ਮਾਸ ਦਾ ਰਿਸ਼ਤਾ ਰਿਹਾ ਹੈ ਤੇ ਸਰਕਾਰ ਦੌਰਾਨ ਪੰਜਾਬ ਅੰਦਰ ਬਹੁਤ ਵਿਕਾਸ ਹੋਇਆ ਸੀ। ਹੁਣ ਮੁੜ ਤੋਂ ਦੁਬਾਰਾ ਗੱਠਜੋੜ ਹੋਣ ਨਾਲ ਸੂਬੇ ਅੰਦਰ ਅਕਾਲੀ ਭਾਜਪਾ ਦੀ ਸਰਕਾਰ ਬਣੇਗੀ ਜੋ ਕਿ ਸੂਬੇ ਨੂੰ ਮੁੜ ਤੋਂ ਵਿਕਾਸ ਤੇ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ। ਉਨਾਂ ਕਿਹਾ ਕਿ ਉਹ ਪਾਰਟੀ ਦੇ ਸੇਵਾਦਾਰ ਵਜੋਂ ਪਾਰਟੀ ਦੀ ਚੜ੍ਹਦੀ ਕਲਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਗੂ ਹਾਜ਼ਰ ਸਨ।