- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਿੰਦੂ-ਸਿੱਖ ਭਾਈਚਾਰੇ ਤੇ ਪੰਜਾਬ ਦੀ ਤਰੱਕੀ ਦਾ ਪ੍ਰਤੀਕ ਹੈ ਭਾਜਪਾ-ਅਕਾਲੀ ਦਲ ਦਾ ਗਠਜੋੜ : ਯਜਿਤ ਹੁਰੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਪੰਜਾਬ ਪ੍ਰਦੇਸ਼ ਦੇ ਕਾਰਜਕਾਰਨੀ ਮੈਂਬਰ ਯਜਿਤ ਹੁਰੀਆ ਨੇ ਅੱਜ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦਾ ਰਿਸ਼ਤਾ ਨਹੁੰ ਮਾਸ ਦਾ ਰਿਸ਼ਤਾ ਹੈ, ਜੋ ਹਿੰਦੂ-ਸਿੱਖ ਭਾਈਚਾਰੇ, ਆਪਸੀ ਪਿਆਰ, ਵਿਸ਼ਵਾਸ ਤੇ ਸਾਂਝੀ ਸੰਸਕ੍ਰਿਤੀ ਦਾ ਪ੍ਰਤੀਕ ਹੈ। ਇਹ ਗਠਜੋੜ ਸਿਰਫ਼ ਇਕ ਰਾਜਨੀਤਿਕ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਏਕਤਾ, ਸਾਂਝੀ ਵਿਰਾਸਤ ਤੇ ਸੂਬੇ ਦੇ ਉੱਜਵਲ ਭਵਿੱਖ ਲਈ ਇਕ ਮਜ਼ਬੂਤ ਕਦਮ ਹੈ। ਦੋਵੇਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੀ ਖੁਸ਼ਹਾਲੀ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕੀਤਾ ਹੈ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਸੂਬੇ ’ਚ ਬਿਹਤਰ ਕਾਨੂੰਨ-ਵਿਵਸਥਾ ਸਥਾਪਿਤ ਕਰਨ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੰਮ ਕਰਨਗੇ। ਹੁਰੀਆ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਉਸ ਨੂੰ ਬਿਹਤਰ ਭਵਿੱਖ ਦੇਣਾ ਸਾਡੀ ਪਹਿਲ ਹੋਵੇਗੀ। ਦੋਵੇਂ ਪਾਰਟੀਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ’ਚ ਸਰਕਾਰ ਬਣਾਈ ਜਾਵੇਗੀ ਤੇ ਸੂਬੇ ਨੂੰ ਵਿਕਾਸ, ਸੁਰੱਖਿਆ ਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਨੂੰ ਮੁੜ ਉਸ ਦੀ ਪੁਰਾਣੀ ਸ਼ਾਨ ਵਾਪਸ ਦਿਵਾ ਕੇ ਸੋਨੇ ਦੀ ਚਿੜੀ ਬਣਾਇਆ ਜਾਵੇਗਾ।