ਡਾ. ਦਲੀਪ ਸਿੰਘ ਯਾਦ ’ਚ ਅਖੰਡ ਕੀਰਤਨ ਪਹਿਲੀ ਨੂੰ
ਭਾਈ ਸਾਹਿਬ ਡਾ. ਦਲੀਪ ਸਿੰਘ ਯਾਦ ‘ਚ ਅਖੰਡ ਕੀਰਤਨ ਸਮਾਗਮ 1 ਨੂੰ
Publish Date: Tue, 24 Feb 2026 08:23 PM (IST)
Updated Date: Tue, 24 Feb 2026 08:25 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਾਮ ਬਾਣੀ ਦੇ ਰਸੀਏ ਤੇ ਸੇਵਕ ਪਬਲਿਕ ਹਾਈ ਸਕੂਲ ਨਕੋਦਰ ਦੇ ਬਾਨੀ ਭਾਈ ਸਾਹਿਬ ਡਾ. ਦਲੀਪ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਨਿੱਘੀ ਯਾਦ ਵਿਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਵੱਲੋਂ ਅਖੰਡ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ ਤੇ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਭਾਈ ਸਾਹਿਬ ਡਾ. ਦਲੀਪ ਸਿੰਘ ਦੀ ਯਾਦ ਵਿਚ 1 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਾਮ 6:30 ਤੋਂ 9:30 ਵਜੇ ਤਕ ਅਖੰਡ ਕੀਰਤਨ ਸਮਾਗਮ ਉਲੀਕਿਆ ਗਿਆ ਹੈ। ਸ਼ਾਮ ਸਮੇਂ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।