ਏਪੀਐੱਸ ਕਾਲਜ ’ਚ ਕਰਵਾਇਆ ਅਖੰਡ ਪਾਠ ਸਾਹਿਬ
ਏਪੀਐਸ. ਕਾਲਜ ਆਫ ਨਰਸਿੰਗ ਵਿਖੇ ਅਖੰਡ ਪਾਠ ਸਾਹਿਬ ਕਰਵਾਇਆ
Publish Date: Tue, 03 Mar 2026 06:26 PM (IST)
Updated Date: Tue, 03 Mar 2026 06:29 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਥਾਨਕ ਕਸਬਾ ਮਲਸੀਆਂ ਦੇ ਏਪੀਐੱਸ ਕਾਲਜ ਆਫ ਨਰਸਿੰਗ ’ਚ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਹੇਠ ਕਾਲਜ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਕਰਵਾਏ ਗਏ ਸਮਾਗਮ ਵਿੱਚ ਕਾਲਜ ਦੇ ਪ੍ਰਧਾਨ ਡਾ. ਪਰਵੀਨ ਬੇਰੀ ਤੇ ਉਪ ਪ੍ਰਧਾਨ ਡਾ. ਸੀਮਾ ਬੇਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਵਿਦਿਆਰਥੀਆਂ ਨੇ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਾਨ ਸਿੰਘ ਵੱਲੋਂ ਡਾ. ਪਰਵੀਨ ਬੇਰੀ, ਡਾ. ਸੀਮਾ ਬੇਰੀ ਤੇ ਰਾਮ ਮੂਰਤੀ ਨੂੰ ਗੁਰੂ ਘਰ ਦੀ ਬਖਸ਼ਿਸ਼ 'ਸਿਰੋਪਾਓ' ਦੇ ਕੇ ਸਨਮਾਨਿਤ ਕੀਤਾ ਗਿਆ। ਆਫਿਸ ਸੁਪਰਡੈਂਟ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜੀਵਨ ਵਿੱਚ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। ਗੁਰੂ ਕੇ ਲੰਗਰਾਂ ਦੀ ਦੇਖ-ਰੇਖ ਰਾਮ ਮੂਰਤੀ ਤੇ ਮਨਜੀਵ ਸਿੰਘ ਵੱਲੋਂ ਬਾਖੂਬੀ ਕੀਤੀ ਗਈ, ਜਿਸ ਵਿਚ ਹਰਜੀਤ, ਰਾਹੁਲ ਕੁਮਾਰ, ਸਤਨਾਮ ਸਿੰਘ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਮੇਹਰ ਸਿੰਘ ਨੰਬਰਦਾਰ, ਪਾਲ ਸਿੰਘ, ਤਰਸੇਮ ਸਿੰਘ, ਨਿਰਮਲ ਸਿੰਘ ਨੰਬਰਦਾਰ, ਨਿਰਮਲ ਸਿੰਘ ਜੋਸ਼ਨ, ਪਵਨਦੀਪ ਸਿੰਘ ਸੰਧੂ, ਮਨਪ੍ਰੀਤ, ਗੁਰਪ੍ਰੀਤ, ਪਰਮਿੰਦਰ ਕੌਰ, ਜਸਮੇਲ ਕੌਰ, ਇੰਦਰਬੀਰ ਕੌਰ, ਸ਼ਿਵਾਲੀ ਸ਼ਰਮਾ, ਦਵਿੰਦਰ ਕੌਰ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ।