- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲੋਵਾਲ ਪਿੰਡ ਦਾ ਛਿੰਝ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸੰਪੰਨ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਵੱਲੋਂ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀਆਂ ਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਆਲੋਵਾਲ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ। ਮੇਲੇ ’ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹਿਲਵਾਨਾਂ ਨੇ ਪਹੁੰਚ ਕੇ ਕੁਸ਼ਤੀ ਦੇ ਜੌਹਰ ਦਿਖਾਏ ਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਹਿਲਵਾਨਾਂ ਦੇ ਰੌਚਕ ਮੁਕਾਬਲਿਆਂ ਦਾ ਆਨੰਦ ਮਾਣਿਆ। ਪ੍ਰਬੰਧਕ ਕਮੇਟੀ ਵੱਲੋਂ ਜੇਤੂ ਪਹਿਲਵਾਨਾਂ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਛਿੰਝ ਮੇਲੇ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਤੇ ਐੱਨਆਰਆਈ ਵੀਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਹਰ ਸਾਲ ਛਿੰਝ ਮੇਲੇ ਕਰਵਾਉਣ ਤੋਂ ਇਲਾਵਾ ਪਿੰਡ ਦੇ ਵਿਕਾਸ ਕਾਰਜਾਂ ’ਚ ਵੀ ਆਪਣਾ ਯੋਗਦਾਨ ਪਾਉਂਦੇ ਹਨ। ਇਸ ਮੌਕੇ ਗੁਰਚਰਨ ਸਿੰਘ ਸਾਬਕਾ ਸਰਪੰਚ ਬਿੱਟੂ ਨੇ ਮੇਲੇ ’ਚ ਪਹੁੰਚੀਆਂ ਸੰਗਤਾਂ, ਮਹਾਂਪੁਰਸ਼ਾਂ ਤੇ ਸਮੂਹ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਤਿੰਦਰ ਕੁਮਾਰ ਲੱਡੂ ਪ੍ਰਧਾਨ, ਮੇਜਰ ਸਿੰਘ ਆਲੋਵਾਲ, ਕੁਲਦੀਪ ਸਰਪੰਚ, ਪ੍ਰਦੀਪ ਪੁਰੇਵਾਲ ਪਹਿਲਵਾਨ, ਕਮਲਜੀਤ ਮੱਲ੍ਹੀ, ਰਜਿੰਦਰ ਕੁਮਾਰ ਜਿੰਦੀ ਸਾਬਕਾ ਪੰਚ, ਸੁਖਵਿੰਦਰ ਰਤਨਪਾਲ, ਹਰਪ੍ਰੀਤ ਰਤਨਪਾਲ, ਲਖਵੀਰ ਰਤਨਪਾਲ, ਦਵਿੰਦਰ ਕਾਹਲੋਂ, ਕੁਲਦੀਪ ਮਾਹਲਾ, ਸੰਤ ਬਾਬਾ ਸੁਖਵਿੰਦਰ ਸਿੰਘ, ਬੂਟਾ ਰਾਮ ਪੰਚ, ਸੁਮੀਤ ਪੰਚ, ਦਲੇਰ ਸਿੰਘ ਪੰਚ, ਕਮਲਜੀਤ ਕੌਰ ਪੰਚ, ਸਨਦੀਪ ਪੰਚ, ਸੁਖਬੀਰ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਮੋਤੀਪੁਰ ਖਾਲਸਾ ਤੇ ਮਨਜੀਤ ਸਿੰਘ ਬਿੱਲਾ ਸਮੇਤ ਵੱਡੀ ਗਿਣਤੀ ’ਚ ਨਗਰ ਵਾਸੀ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।