ਪੰਜਾਬ ਭਰ 'ਚ ਅੱਜ ਏਨੇ ਵਜੇ ਤੱਕ ਸਾਰੇ ਟੋਲ ਪਲਾਜ਼ੇ ਫਰੀ, ਨਹੀਂ ਵਸੂਲਿਆ ਜਾਵੇਗਾ ਟੈਕਸ, ਜਾਣੋ ਵਜ੍ਹਾ
ਦੱਸ ਦੇਈਏ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਲੰਬੇ ਸਮੇਂ ਤੋਂਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਲਗਾਤਾਰ ਉਨ੍ਹਾਂ ਦੀ ਇਸ ਮੰਗ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ । ਸੋ ਇਸ ਦੇ ਵਿਰੋਧ ਵਿਚ ਮੋਰਚੇ ਨੇ ਅੱਜ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਸੀ।
Publish Date: Mon, 12 Jan 2026 12:12 PM (IST)
Updated Date: Mon, 12 Jan 2026 12:28 PM (IST)
ਡਿਜੀਟਲ ਡੈਸਕ, ਜਲੰਧਰ : ਪੰਜਾਬ ਭਰ ਵਿਚ ਅੱਜ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਸਾਰੇ ਟੋਲ ਪਲਾਜ਼ੇ ਫਰੀ ਰਹਿਣਗੇ । ਪੰਜਾਬ ਭਰ ਦੇ ਕਿਸੇ ਵੀ ਟੋਲ ਪਲਾਜ਼ੇ ਉਤੇ ਟੈਕਸ ਨਹੀਂ ਵਸੂਲਿਆ ਜਾਵੇਗਾ । ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਵੱਲੋਂ ਕੀਤਾ ਗਿਆ ਹੈ । ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਾਰੇ ਟੋਲ ਪਲਾਜ਼ਿਆਂ 'ਤੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ ।