
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਨੂੰਮਾਨ ਮੰਦਰ ਨੇੜੇ ਕਰਿਆਨਾ ਸਟੋਰ ’ਤੇ ਮੋਬਾਇਲ ਖੋਹਣ ਦੀ ਕਥਿਤ ਕੋਸ਼ਿਸ਼, ਘਟਨਾ ਸੀਸੀਟੀਵੀ ’ਚ ਕੈਦ

ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਸਥਾਨਕ ਹਨੂੰਮਾਨ ਮੰਦਰ ਨੇੜੇ ਨਈਅਰ ਕਰਿਆਨਾ ਸਟੋਰ ’ਤੇ ਦੁਪਹਿਰ ਸਮੇਂ ਇਕ ਵਿਅਕਤੀ ਵੱਲੋਂ ਦੁਕਾਨ ਮਾਲਕ ਦਾ ਮੋਬਾਈਲ ਫੋਨ ਖੋਹਣ ਦੀ ਕਥਿਤ ਕੋਸ਼ਿਸ਼ ਕੀਤੀ ਗਈ ਹੈ। ਘਟਨਾ ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਜਾਣਕਾਰੀ ਅਨੁਸਾਰ, ਇਕ ਵਿਅਕਤੀ ਬਿਸਕੁਟ ਖਰੀਦਣ ਦੇ ਬਹਾਨੇ ਦੁਕਾਨ ’ਤੇ ਆਇਆ। ਇਸ ਦੌਰਾਨ ਉਸ ਨੇ ਮੌਕਾ ਦੇਖ ਕੇ ਦੁਕਾਨ ਮਾਲਕ ਸੁਰਿੰਦਰ ਕੁਮਾਰ ਨਈਅਰ ਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਮਾਲਕ ਵੱਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਫੁਟੇਜ ’ਚ ਸ਼ੱਕੀ ਵਿਅਕਤੀ ਦੀਆਂ ਗਤੀਵਿਧੀਆਂ ਰਿਕਾਰਡ ਹੋਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਪੁਲਿਸ ਨੂੰ ਮਦਦ ਮਿਲ ਸਕਦੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕੁਮਾਰ ਸਟੂਡੀਓ ਦੇ ਮਾਲਕ ਵੀ ਮੌਕੇ ’ਤੇ ਪਹੁੰਚੇ ਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਸ਼ੱਕੀ ਦੀ ਪਛਾਣ ਕਰਕੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ ਹੈ।