ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾ ਸਕਦੀਆਂ ਨੇ ਪੜ੍ਹਾਈ ਤੇ ਖੇਡਾਂ : ਪ੍ਰੋਗਰਾਮ ਅਫਸਰ
ਪੜ੍ਹਾਈ ਦੇ ਨਾਲ ਖੇਡਾਂ ਵਿਦਿਆਰਥੀਆ ਨੂੰ ਆਪਣੀ ਮੰਜ਼ਿਲ ਤਕ ਪਹੁੰਚਾ ਸਕਦੀਆ ਨੇ-ਪ੍ਰੋਗਰਾਮ ਅਫਸਰ
Publish Date: Fri, 13 Feb 2026 09:31 PM (IST)
Updated Date: Sat, 14 Feb 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਕੂਲ ਆਫ ਐਮੀਨੈਂਸ, ਲਾਡੋਵਾਲੀ ਰੋਡ ਦੇ ਐੱਨਐੱਸਐੱਸ ਯੂਨਿਟ ਤੇ ਮਾਈ ਭਾਰਤ ਸੈਂਟਰ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਸਕੂਲ ਦੇ ਹੋਣਹਾਰ ਤੇ ਖੇਡਾਂ ਦੇ ਖੇਤਰ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਕੁਮਾਰ ਪ੍ਰੋਗਰਾਮ ਅਫਸਰ ਐੱਨਐੱਸਐੱਸ ਵੱਲੋਂ ਆਪਣੇ ਭਾਸ਼ਣ ’ਚ ਆਖਿਆ ਗਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਹੀ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾ ਸਕਦੀਆਂ ਹਨ। ਜੇਕਰ ਖੇਡਾਂ ਤੇ ਪੜ੍ਹਾਈ ਦਾ ਠੀਕ ਮਿਸ਼ਰਣ ਰੱਖਿਆ ਜਾਵੇ ਤਾਂ ਵਿਦਿਆਰਥੀ ਆਪਣੀ ਮੰਜ਼ਿਲ ਤੱਕ ਬਹੁਤ ਵਧੀਆ ਤਰੀਕੇ ਨਾਲ ਪਹੁੰਚ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾਕਟਰ ਯੋਗੇਸ਼ ਕੁਮਾਰ ਤੇ ਲੈਕਚਰਾਰ ਰਵਿੰਦਰ ਪਾਲ ਸਿੰਘ ਵੱਲੋਂ ਵੀ ਸੰਬੋਧਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਖੇਡ ਜੀਵਨ ਲਈ ਵਧੀਆ ਤਿਆਰੀ ਕਰਨ ਲਈ ਆਖਿਆ ਗਿਆ ਤਾਂ ਜੋ ਦੇਸ਼ ਦਾ ਨਾਮ ਰੋਸ਼ਨ ਕੀਤਾ ਜਾ ਸਕੇ।
ਇਸ ਮੌਕੇ ਰਾਸ਼ਟਰੀ, ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਹਾਕੀ, ਜੂਡੋ, ਬਾਕਸਿੰਗ, ਵੇਟ ਲਿਫਟਿੰਗ, ਕੁਰਾਸ, ਕ੍ਰਿਕਟ ਆਦਿ ਖੇਡਾਂ ’ਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ-ਨਾਲ ਉਨ੍ਹਾਂ ਦੇ ਕੋਚਾਂ ਨੂੰ ਵੀ ਸਨਮਾਨ ਦਿੱਤਾ ਗਿਆ ਅਤੇ ਹੋਰ ਪ੍ਰਾਪਤੀਆਂ ਕਰਨ ਲਈ ਆਖਿਆ ਗਿਆ। ਇਸ ਮੌਕੇ ਕੋਚ ਆਕਾਸ਼, ਯੁੱਧਵਿੰਦਰ ਸਿੰਘ, ਨਵਜੋਤ ਸਿੰਘ, ਸਰਬਜੀਤ ਸਿੰਘ ਆਦਿ ਸ਼ਾਮਿਲ ਸਨ। ਮਾਈ ਭਾਰਤ ਸੈਂਟਰ ਤੋਂ ਕੁਲਵਿੰਦਰ ਕੁਮਾਰ ਤੇ ਗੌਰਵ ਕੁਮਾਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਸਮਾਗਮ ’ਚ ਇਕਬਾਲ ਸਿੰਘ, ਜਸਵਿੰਦਰ ਸਿੰਘ, ਰੋਹਿਤ ਸਿੰਘ, ਚੰਦਰ ਸ਼ੇਖਰ ਅਤੇ ਬਾਕੀ ਅਧਿਆਪਕਾਂ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।