ਦਿਨ ਦੇ ਨਾਲ-ਨਾਲ ਰਾਤਾਂ ਵੀ ਲੱਗੀਆਂ ਤਪਣ, 15 ਨੂੰ ਮੀਂਹ ਦੀ ਪੇਸ਼ੀਨਗੋਈ
ਜਾਸ, ਜਲੰਧਰ : ਮਾਰਚ
Publish Date: Tue, 10 Mar 2026 09:20 PM (IST)
Updated Date: Tue, 10 Mar 2026 09:24 PM (IST)
ਜਾਸ, ਜਲੰਧਰ : ਮਾਰਚ ਮਹੀਨੇ ’ਚ ਹੀ ਅਪ੍ਰੈਲ ਵਰਗੀ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ, ਜਿਸ ਕਾਰਨ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਹੀ ਰਹਿੰਦਾ ਹੈ। ਹਾਲਾਂਕਿ, ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਹਵਾਵਾਂ ਅਤੇ ਆਂਸ਼ਿਕ ਤੌਰ 'ਤੇ ਬੱਦਲ ਦੇ ਛਾਏ ਰਹਿਣ ਕਾਰਨ ਤਾਪਮਾਨ ’ਚ ਹਲਕੀ ਕਮੀ ਦੇਖੀ ਗਈ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜਦਕਿ ਘੱਟੋ-ਘੱਟ 19.4 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਹੈ। ਇਸ ਤਰ੍ਹਾਂ ਦਿਨ ਦੇ ਨਾਲ-ਨਾਲ ਰਾਤਾਂ ਵੀ ਤਪਣ ਲੱਗੀਆਂ ਹਨ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਦਿਨਾਂ ’ਚ ਵੀ ਤਾਪਮਾਨ ਇੰਝ ਹੀ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦਕਿ 15 ਮਾਰਚ ਤੋਂ ਮੀਂਹ ਪੈਣ ਆਸਾਰ ਵੀ ਬਣ ਰਹੇ ਹਨ। ਜੇ ਮੀਂਹ ਪੈਂਦਾ ਹੈ ਤਾਂ ਇਸ ਨਾਲ ਤਾਪਮਾਨ ਵਿਚ ਕਮੀ ਵੀ ਦਰਜ ਕੀਤੀ ਜਾ ਸਕਦੀ ਹੈ। ਮੌਸਮ ਮਾਹਿਰ્ઞ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਹਵਾਵਾਂ ਚੱਲਣ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾਵੇਗਾ ਅਤੇ 15 ਮਾਰਚ ਨੂੰ ਮੀਂਹ ਪੈਣ ਦੇ ਆਸਾਰ ਹਨ। ਜੇ ਮੀਂਹ ਪੈਂਦਾ ਹੈ ਤਾਂ ਤਾਪਮਾਨ ’ਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ ਕੀਤੀ ਜਾ ਸਕਦੀ ਹੈ।