ਚੂਨੀ ਲਾਲ ਭਗਤ ਦੇ ਦੇਹਾਂਤ ’ਤੇ ਅਮਨ ਅਰੋੜਾ ਨੇ ਕੀਤਾ ਦੁੱਖ ਸਾਂਝਾ
ਸਾਬਕਾ ਕੈਬਿਨੇਟ ਮੰਤਰੀ ਚੂਨੀ ਲਾਲ ਭਗਤ ਦੇ ਦੇਹਾਂਤ ਤੇ ਅਮਨ ਅਰੋੜਾ ਨੇ ਮੋਹਿੰਦਰ ਭਗਤ ਨਾਲ ਕੀਤਾ ਦੁੱਖ ਸਾਂਝਾ
Publish Date: Fri, 11 Sep 2026 08:50 PM (IST)
Updated Date: Sat, 12 Sep 2026 04:08 AM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਦੇਹਾਂਤ ਹੋਣ ’ਤੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਨਿਵਾਸ ’ਤੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਮਨ ਅਰੋੜਾ ਨੇ ਚੂਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਇਕ ਕੱਦਵਾਰ ਸ਼ਖ਼ਸੀਅਤ ਦੱਸਿਆ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਥਾਨ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਭਾਰੀ ਸਦਮਾ ਸਹਿਣ ਦਾ ਬਲ ਪ੍ਰਦਾਨ ਕਰਨ। ਅਮਨ ਅਰੋੜਾ ਨੇ ਚੂਨੀ ਲਾਲ ਭਗਤ ਦੇ ਜੀਵਨ ਤੇ ਸਿਆਸੀ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਚੂਨੀ ਲਾਲ ਭਗਤ ਦੇ ਪੁੱਤਰ ਮੋਹਿੰਦਰ ਭਗਤ ਇਸ ਸਮੇਂ ਕੈਬਨਿਟ ਮੰਤਰੀ ਵਜੋਂ ਸੇਵਾ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੁੱਖ ਦੀ ਇਸ ਘੜੀ ’ਚ ਮੋਹਿੰਦਰ ਭਗਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ।