ਅਮਰਜੀਤ ਸਿੰਘ ‘ਆਪ’ ਸਿੱਖਿਆ ਕੋਆਰਡੀਨੇਟਰ ਨਿਯੁਕਤ
ਅਮਰਜੀਤ ਸਿੰਘ ਨਕੋਦਰ ਤੋਂ ਆਮ ਆਦਮੀ ਪਾਰਟੀ ਦੇ ਸਿੱਖਿਆ ਕੋਆਰਡੀਨੇਟਰ ਨਿਯੁਕਤ
Publish Date: Tue, 03 Mar 2026 09:25 PM (IST)
Updated Date: Tue, 03 Mar 2026 09:26 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਵਿੰਗ ’ਚ ਕੀਤੀਆਂ ਅਹਿਮ ਨਿਯੁਕਤੀਆਂ ਤਹਿਤ ਹਲਕਾ ਨਕੋਦਰ ਤੋਂ ਅਮਰਜੀਤ ਸਿੰਘ (ਰਿਟਾਇਰਡ ਲੈਕਚਰਾਰ) ਨੂੰ ਸਿੱਖਿਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਅਮਰਜੀਤ ਸਿੰਘ ਦੇ ਸਿੱਖਿਆ ਕੋਆਰਡੀਨੇਟਰ ਬਣਨ ’ਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਮਿੱਠਾ ਮੂੰਹ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਅਮਰਜੀਤ ਸਿੰਘ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪਾਰਟੀ ਦੀਆਂ ਸਿੱਖਿਆ ਸਬੰਧੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਚ ਉਹ ਅਹਿਮ ਭੂਮਿਕਾ ਅਦਾ ਕਰਨਗੇ। ਇਸ ਦੌਰਾਨ ਮਨੀ ਮਹਿੰਦਰੂ (ਪ੍ਰਧਾਨ, ਯੂਥ ਆਮ ਆਦਮੀ ਪਾਰਟੀ), ਹਰਪ੍ਰੀਤ ਸਿੰਘ ਹੈਰੀ, ਤਿਵਾੜੀ ਤੇ ਹੋਰ ਆਪ ਆਗੂਆਂ ਤੇ ਸ਼ਹਿਰੀ ਪਤਵੰਤਿਆਂ ਨੇ ਵੀ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ।