- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.), ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਦੇਸ਼ ਦੇ ਮੌਜੂਦਾ ਹਾਲਾਤਾਂ ਤੇ ਗਭੀਰ ਚਰਚਾ ਕੀਤੀ ਗਈ।

ਮਹਿੰਦਰ ਰਾਮ ਫੁੱਗਲਾਣਾ ਜਲੰਧਰ ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.), ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਦੇਸ਼ ਦੇ ਮੌਜੂਦਾ ਹਾਲਾਤਾਂ ਤੇ ਗਭੀਰ ਚਰਚਾ ਕੀਤੀ ਗਈ। ਚਰਚਾ ਵਿਚ ਪਾਇਆ ਗਿਆ ਕਿ ਦੇਸ਼ ਵਿਚ ਇਸ ਸਮੇਂ ਦੋ ਅਹਿਮ ਭਖਦੇ ਮੁੱਦੇ ਹਨ, ਐਸਆਈਆਰ ਅਤੇ ਜਨਗਣਨਾ, ਜੋ ਬਹੁਤ ਹੀ ਸੰਵੇਦਨਸ਼ੀਲ ਹਨ। ਸੁਸਾਇਟੀ ਨੇ ਐਸਆਈਆਰ ਬਾਰੇ ਸਮਾਜ ਨੂੰ ਜਾਣੂ ਕਰਾਉਣ ਲਈ 7 ਜੂਨ, 2026 ਨੂੰ ਇਸ ਵਿਸ਼ੇ ’ਤੇ ਇਕ ਸੈਮੀਨਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਅਤੇ ਰਿਟਾ. ਪ੍ਰੰਸੀਪਾਲ ਡਾ. ਕੇ. ਐਸ. ਫੁੱਲ ਹੋਣਗੇ। ਇਸ ਮੌਕੇ ਡਾ. ਜੀਸੀ ਕੌਲ, ਬਲਦੇਵ ਰਾਜ ਭਾਰਦਵਾਜ, ਸੂਰਜ ਵਿਰਦੀ, ਐਡਵੋਕੇਟ ਹਰਭਜਨ ਸਾਂਪਲਾ, ਚਰਨ ਦਾਸ ਸੰਧੂ, ਤਿਲਕ ਰਾਜ, ਡਾ. ਕੇਐੱਸ ਫੁੱਲ, ਡਾ. ਮਹਿੰਦਰ ਸੰਧੂ, ਪਰਮਿੰਦਰ ਸਿੰਘ ਖੁਤਣ ,ਕਮਲ ਕੁਮਾਰ, ਮਨਜੀਤ ਸਿੰਘ ਅਤੇ ਪਸ਼ੋਰੀ ਲਾਲ ਸੰਧੂ ਹਾਜ਼ਰ ਸਨ। ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।