ਕੇਂਦਰੀ ਗ੍ਰਿਹ ਮੰਤਰੀ ਦਾ ਸੰਕਲਪ ਅਹਿਮ ਸੁਨੇਹਾ : ਹੁਰੀਆ ਜਲੰਧਰ ਵਿੱਚ ਅਮਿਤ ਸ਼ਾਹ ਦੀ ਇਤਿਹਾਸਕ ‘ਨਸ਼ਾ ਮੁਕਤ ਪੰਜਾਬ’ ਰੈਲੀ ਨੇ ਪੰਜਾਬ ਵਿੱਚ ਜਗਾਇਆ ਨਵਾਂ ਸੰਕਲਪ : ਯਜਿਤ ਹੁਰੀਆ
Publish Date: Wed, 30 Sep 2026 09:56 PM (IST)
Updated Date: Wed, 30 Sep 2026 09:57 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਤਿਹਾਸਕ ‘ਨਸ਼ਾ ਮੁਕਤ ਪੰਜਾਬ’ ਰੈਲੀ ਵਿੱਚ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਇਹ ਰੈਲੀ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਬਣੀ। ਹੁਰੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਹੁਣ ਇਹ ਠਾਣ ਲਿਆ ਹੈ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਹੈ। ਨਸ਼ਿਆਂ ਦੇ ਖਿਲਾਫ਼ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਲੜਨਾ ਹੋਵੇਗਾ, ਤਾਂ ਜੋ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਅਤੇ ਰੌਸ਼ਨ ਬਣਾਇਆ ਜਾ ਸਕੇ। ਯਜਿਤ ਹੁਰੀਆ ਨੇ ਕਿਹਾ ਕਿ ਅਮਿਤ ਸ਼ਾਹ ਨੇ ਜਲੰਧਰ ਦੀ ਰੈਲੀ ਵਿੱਚ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੱਕ ਪੰਜਾਬ ਨੂੰ ‘ਚਿੱਟੇ’ ਅਤੇ ਨਸ਼ਿਆਂ ਦੇ ਕਾਰੋਬਾਰ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਹ ਸੰਕਲਪ ਪੰਜਾਬ ਦੇ ਨੌਜਵਾਨਾਂ, ਮਾਵਾਂ ਤੇ ਪੂਰੇ ਸਮਾਜ ਲਈ ਇੱਕ ਮਹੱਤਵਪੂਰਨ ਸੰਦੇਸ਼ ਹੈ। “ਭਾਜਪਾ ਦਾ ਨਾਅਰਾ-ਨਸ਼ਾ ਮੁਕਾਉਣਾ ਸਾਰਾ” ਹੁਣ ਪੰਜਾਬ ਦੇ ਹਰ ਪਿੰਡ, ਹਰ ਸ਼ਹਿਰ ਤੇ ਹਰ ਪਰਿਵਾਰ ਦੀ ਆਵਾਜ਼ ਬਣ ਰਿਹਾ ਹੈ।