- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਸਲਿਮ ਸੰਗਠਨ ਪੰਜਾਬ ਵੱਲੋਂ ਦੇਸ਼ ਦੇ ਕਈ ਹਿੱਸਿਆਂ ’ਚ ਪ੍ਰਾਚੀਨ ਮਸਜਿਦਾਂ ਨੂੰ ਢਾਹੇ ਜਾਣ ਤੇ ਮੁਸਲਿਮ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ’ਚ ਹੋਣ ਵਾਲੀ ਰੈਲੀ ਤੇ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ’ਚ ਨਤਮਸਤਕ ਹੋਣ ਤੋਂ ਪਹਿਲਾਂ ਮੁਸਲਿਮ ਸੰਗਠਨ ਪੰਜਾਬ ਦੇ ਅਹੁਦੇਦਾਰਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਸਲਿਮ ਸੰਗਠਨ ਪੰਜਾਬ ਵੱਲੋਂ ਦੇਸ਼ ਦੇ ਕਈ ਹਿੱਸਿਆਂ ’ਚ ਪ੍ਰਾਚੀਨ ਮਸਜਿਦਾਂ ਨੂੰ ਢਾਹੇ ਜਾਣ ਤੇ ਮੁਸਲਿਮ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਸੰਗਠਨ ਵੱਲੋਂ 30 ਸਤੰਬਰ ਨੂੰ ਹੋਣ ਵਾਲੀ ਗ੍ਰਹਿ ਮੰਤਰੀ ਦੀ ਰੈਲੀ ਦੌਰਾਨ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ।