- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਦੌਰਾਨ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਜਲੰਧਰ ਸ਼੍ਰੀ ਦੇਵੀ ਤਲਾਬ ਮੰਦਰ ਵਿੱਚ ਨਤਮਸਤਕ ਹੋਣਗੇ।ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪੰਜਾਬੀ ਜਾਗਰਣ, ਜਲੰਧਰ, ਸ਼ੈਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਦੌਰਾਨ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਜਲੰਧਰ ਸ਼੍ਰੀ ਦੇਵੀ ਤਲਾਬ ਮੰਦਰ ਵਿੱਚ ਨਤਮਸਤਕ ਹੋਣਗੇ।ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸੇ ਦੌਰਾਨ ਸੁਰੱਖਿਆ ਦੇ ਚੱਲਦੇ ਦੇਵੀ ਤਲਾਬ ਮੰਦਰ ਦੇ ਦਰਵਾਜੇ ਬੰਦ ਕੀਤੇ ਹੋਏ ਹਨ ਅਤੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਮੰਦਰ ਦੇ ਆਸ-ਪਾਸ ਤੱਕ ਦੇ ਸਾਰੇ ਰਸਤੇ ਬੰਦ ਕੀਤੇ ਗਏ ਹਨ। ਉੱਥੇ ਭਾਜਪਾ ਦੇ ਸੀਨੀਅਰ ਆਗੂ ਕੇ ਡੀ ਭੰਡਾਰੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਜਪਾ ਨੇਤਾ ਮੰਦਰ ਬਾਹਰ ਉਨ੍ਹਾਂ ਦਾ ਸਵਾਗਤ ਕਰਨ ਲਈ ਖੜੇ ਹਨ।