- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦਾ ਪੰਜਾਬ ਆਉਣਾ ਪੰਜਾਬ ਲਈ ਨਵੀਂ ਆਸ ਤੇ ਨਵੇਂ ਭਰੋਸੇ ਦਾ ਪ੍ਰਤੀਕ: ਢਿੱਲੋਂ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਜਲੰਧਰ ’ਚ ਹੋਣ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਰੈਲੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਆਗਮਨ ਪੰਜਾਬ ਲਈ ਨਵੀਂ ਆਸ, ਨਵੇਂ ਭਰੋਸੇ ਤੇ ਨਵੇਂ ਸੰਕਲਪ ਦਾ ਪ੍ਰਤੀਕ ਬਣੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਨੂੰ ਰੋਕਣ ’ਚ ਫੇਲ ਰਹੀ ਹੈ। ਆਪ ਸਰਕਾਰ ਦੇ ਰਾਜ ਦੌਰਾਨ ਚਿੱਟੇ ਦਾ ਨਸ਼ਾ ਘਰ ਘਰ ਤੱਕ ਹੋਣ ਡਲਿਵਰੀ ਹੋਣ ਲੱਗਿਆ ਹੈ। ਘਰਾਂ ਦੇ ਘਰ ਇਸ ਭਿਆਨਕ ਕੋਹੜ ਨੇ ਆਪਣੀ ਲਪੇਟ ’ਚ ਲੈ ਲਏ ਹਨ। ਇਸ ਕਰਕੇ ਇਸ ਨਸ਼ੇ ਦੀ ਸਮੱਸਿਆ ਦਾ ਹੱਲ ਸਿਫ਼ਰ ਤੇ ਭਾਰਤੀ ਜਨਤਾ ਪਾਰਟੀ ਹੀ ਕਰੇਗੀ। ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕ ਸਾਂਝੇ ਸੰਕਲਪ ਨਾਲ ਜੋੜਿਆ ਹੈ। ਲਗਭਗ 4,000 ਕਿੱਲੋਮੀਟਰ ਦੇ ਇਸ ਸਫ਼ਰ ਦੌਰਾਨ ਪਿੰਡ-ਪਿੰਡ ਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਤੇ ਸਾਂਝੀ ਲੜਾਈ ਦਾ ਸੁਨੇਹਾ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਵਜੋਂ ਨਸ਼ਿਆਂ ਵਿਰੁੱਧ ਕਾਰਵਾਈ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਸਰਕਾਰ ਦੀ ਪਹੁੰਚ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਰੱਖਣਗੇ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਨੇ ਪੰਜਾਬ ਦੇ ਲੋਕਾਂ ’ਚ ਇਕ ਨਵੀਂ ਉਮੀਦ ਜਗਾਈ ਹੈ ਤੇ ਜਲੰਧਰ ਦੀ ਮਹਾਸਭਾ ਉਸ ਉਮੀਦ ਨੂੰ ਇਕ ਮਜ਼ਬੂਤ ਸੰਕਲਪ ’ਚ ਬਦਲਣ ਦਾ ਮੌਕਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੱਡੀ ਗਿਣਤੀ ’ਚ ਇਸ ਮਹਾਸਭਾ ’ਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਜਵਾਨੀ ਦੇ ਸੁਰੱਖਿਅਤ ਭਵਿੱਖ ਲਈ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸਮਾਂ ਹੈ।