ਅੰਮ੍ਰਿਤ ਅਭਿਲਾਖੀ ਮਾਰਚ 26 ਨੂੰ
ਅੰਮ੍ਰਿਤ ਅਭਿਲਾਖੀ ਮਾਰਚ 26 ਅਪ੍ਰੈਲ ਨੂੰ
Publish Date: Wed, 22 Apr 2026 07:23 PM (IST)
Updated Date: Wed, 22 Apr 2026 07:28 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਸ਼ਹੀਦ ਬਾਬਾ ਦੀਪ ਸਿੰਘ ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਵੱਲੋਂ ਖਾਲਸਾ ਸਿਰਜਣ ਦਿਵਸ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਅਭਿਲਾਖੀ ਮਾਰਚ 26 ਅਪ੍ਰੈਲ ਨੂੰ ਸਵੇਰੇ 7 ਵਜੇ ਗੁਰਦੁਆਰਾ ਸਿੰਘ ਸਭਾ ਅੱਪਰਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤ ਵੇਲੇ ਦਾ ਦੀਵਾਨ ਉਸੇ ਦਿਨ ਸਵੇਰੇ 5 ਵਜੇ ਤੋਂ ਲੈ ਕੇ 6.15 ਤੱਕ ਸਜਾਇਆ ਜਾਵੇਗਾ। ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਦੇ ਚਾਹਵਾਨ ਸ਼ਹੀਦ ਬਾਬਾ ਦੀਪ ਸਿੰਘ ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਦੇ ਨਾਲ ਸੰਪਰਕ ਕਰ ਸਕਦੇ ਹਨ।