ਨੌਜਵਾਨਾਂ ਨੂੰ ਜੇਲ੍ਹਾਂ ’ਚ ਡੱਕਣਾ ਗ਼ਲਤ : ਤਰਸੇਮ ਸਿੰਘ
ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਪਿੰਡ ਮਾਣਕ ਵਿਖੇ ਪਧਾਰੇ
Publish Date: Mon, 23 Mar 2026 06:55 PM (IST)
Updated Date: Mon, 23 Mar 2026 06:58 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਨੇੜਲੇ ਪਿੰਡ ਮਾਣਕ ਵਿਖੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਾਥੀਆਂ ਨਾਲ ਪੁੱਜੇ ਤੇ ਉਨ੍ਹਾਂ ਨਾਲ ਆਏ ਸਾਥੀਆਂ ਵੱਲੋਂ ਸੰਖੇਪ ’ਚ ਹੀ ਸੰਬੋਧਨ ਕੀਤਾ ਗਿਆ। ਸੁਖਵਿੰਦਰ ਪਾਲ ਸਿੰਘ ਤੇ ਪਰਮਜੀਤ ਸਿੰਘ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਂ ਦੀਆਂ ਹੀ ਸਰਕਾਰਾਂ ਹਨ। ਤਰਸੇਮ ਸਿੰਘ ਵੱਲੋਂ ਆਪਣੇ ਭਾਸ਼ਣ ’ਚ ਕਿਹਾ ਗਿਆ ਕਿ ਕਈ ਨੌਜਵਾਨ ਸਾਲਾਂਬੱਧੀ ਐਵੇਂ ਹੀ ਜੇਲ੍ਹਾਂ ਵਿਚ ਡੱਕੇ ਹੋਏ ਹਨ, ਜੋ ਸਰਾਸਰ ਗ਼ਲਤ ਹੈ। ਉਹ ਵੀ ਪੰਜਾਬ ਤੋਂ ਦੂਰ-ਦੁਰਾਡੇ 22 ਹਜ਼ਾਰ ਕਿੱਲੋਮੀਟਰ ਦੇ ਫਾਸਲੇ ’ਤੇ ਸਥਿਤ ਹਨ ਜਿਸ ਕਰਕੇ ਉਨ੍ਹਾਂ ਦੇ ਪਰਿਵਾਰ ਵੀ ਕਦੇ-ਕਦਾਈਂ ਹੀ ਮਿਲ ਸਕਦੇ ਹਨ। ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਮਾਮਲੇ ’ਚ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਮਾਣਕ ਪਿੰਡ ਦੇ ਪਤਵੰਤਿਆਂ ਵੱਲੋਂ ਤਰਸੇਮ ਸਿੰਘ ਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਨੂੰ ਵੀ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।