ਬਾਈਕ ਸਵਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਮਗਰੋਂ ਮੌਤ
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਕੇ ’ਤੇ ਮੌਤ
Publish Date: Fri, 30 Jan 2026 08:21 PM (IST)
Updated Date: Fri, 30 Jan 2026 08:22 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਾਈਵੇ ਸਥਿਤ ਸ਼ਿਵ ਮੰਦਰ ਦੇ ਨੇੜੇ ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਨਾਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਅਮਰਜੀਤ ਭਾਰਤੀ ਵਾਸੀ ਮੋਗਾ ਕਾਲੋਨੀ ਮੁੰਡੀਆ ਖੁਰਦ ਜਮਾਲਪੁਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਸਐੱਫ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਹਾਦਸੇ ਬਾਰੇ ਸੂਚਨਾ ਮਿਲੀ ਸੀ। ਜਦੋਂ ਮੌਕੇ ’ਤੇ ਦੇਖਿਆ ਤਾਂ ਮੋਟਰਸਾਈਕਲ ਸਵਾਰ ਦੀ ਲਾਸ਼ ਸੜਕ ’ਤੇ ਪਈ ਸੀ। ਉਨ੍ਹਾਂ ਇਸ ਸਬੰਧੀ ਡਿਊਟੀ ਅਫਸਰ ਥਾਣਾ ਫਿਲੌਰ ਧਰਮਿੰਦਰ ਸਿੰਘ ਨੂੰ ਸੂਚਿਤ ਕੀਤਾ, ਜਿਨ੍ਹਾਂ ਮੌਕੇ ’ਤੇ ਆ ਕੇ ਐਂਬੂਲੈਂਸ ਸੱਦ ਕੇ ਲਾਸ਼ ਸਿਵਲ ਹਸਪਤਾਲ ਫਿਲੌਰ ਭੇਜ ਦਿੱਤੀ। ਮ੍ਰਿਤਕ ਦੇ ਘਰ ਵਾਲਿਆਂ ਨੂੰ ਸੁਚਿਤ ਕਰ ਦਿੱਤਾ ਗਿਆ। ਨੁਕਸਾਨੇ ਹੋਏ ਵਾਹਨ ਤੇ ਮ੍ਰਿਤਕ ਦੇ ਨਿੱਜੀ ਸਾਮਾਨ ਨੂੰ ਡਿਊਟੀ ਅਫਸਰ ਦੇ ਹਵਾਲੇ ਕੀਤਾ ਗਿਆ ਤੇ ਟ੍ਰੈਫਿਕ ਨੂੰ ਨਿਰਵਿਘਨ ਚਲਾਇਆ ਗਿਆ।