ਨੌਜਵਾਨ ’ਤੇ ਅਣਪਛਾਤਿਆਂ ਨੇ ਚਲਾਈ ਗੋਲ਼ੀ, ਜ਼ਖ਼ਮੀ
ਨੌਜਵਾਨ ’ਤੇ ਅਣਪਛਾਤਿਆ ਨੇ ਚਲਾਈ ਗੋਲੀ, ਜ਼ਖਮੀ ਜ਼ੇਰੇ ਇਲਾਜ
Publish Date: Sat, 08 Nov 2025 08:44 PM (IST)
Updated Date: Sat, 08 Nov 2025 08:46 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਪੰਜਢੇਰਾ ਵਿਖੇ ਸ਼ੁੱਕਰਵਾਰ ਦੀ ਰਾਤ ਚੱਲੀ ਗੋਲ਼ੀ ਦੌਰਾਨ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਕਰਨ ਉਰਫ ਬਾਲੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਉੱਚੀ ਘਾਟੀ ਵਜੋਂ ਹੋਈ ਹੈ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਸ਼ਨਿਚਰਵਾਰ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਗੋਲ਼ੀ ਚੱਲਣ ਮਗਰੋਂ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਨ ਸੈਣੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਤੇ ਟੀਮ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਕਰਨ ਦਾ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਗੋਲ਼ੀ ਚਲਾਉਣ ਦੇ ਮਾਮਲੇ ਸਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਪ੍ਰਾਪਤ ਹੋਈ ਤੇ ਜਾਂਚ ਉਪਰੰਤ ਸਾਰੇ ਮਾਮਲੇ ਦਾ ਪਤਾ ਲੱਗੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਅਟਵਾਲ ਹਾਊਸ ਦੇ ਮਾਲਕ ਮਨਦੀਪ ਸਿੰਘ ਗੋਰਾ ’ਤੇ ਚੱਲੀ ਗੋਲ਼ੀ ਦੇ ਮਾਮਲੇ ’ਚ ਹਾਲੇ ਵੀ ਪੁਲਿਸ ਦੇ ਹੱਥ ਖਾਲੀ ਹਨ।