ਅਨੇਜਾ ਪਰਿਵਾਰ ਨੇ ਵੰਡੀਆਂ ਪਾਣੀ ਦੀਆਂ ਬੋਤਲਾਂ ਤੇ ਟਿਫਨ
ਅਨੇਜਾ ਪਰਿਵਾਰ ਨੇ ਵਿਦਿਆਰਥੀਆਂ ਨੂੰ ਵੰਡੀਆਂ ਪਾਣੀ ਦੀਆਂ ਬੋਤਲਾਂ ਤੇ ਟਿਫਨ
Publish Date: Mon, 20 Apr 2026 08:06 PM (IST)
Updated Date: Mon, 20 Apr 2026 08:09 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਾਜਵਾ ਖੁਰਦ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਜ ਸੇਵਕ ਜਸਬੀਰ ਸਿੰਘ ਅਨੇਜਾ ਤੇ ਉਨ੍ਹਾਂ ਦੀ ਪਤਨੀ ਜਸਵੀਰ ਕੌਰ ਅਨੇਜਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਦਾ ਸਮਾਨ ਤੇ ਹੋਰ ਜ਼ਰੂਰੀ ਵਸਤਾਂ ਭੇਟ ਕੀਤੀਆਂ ਗਈਆਂ। ਸਕੂਲ ਅਧਿਆਪਕਾਵਾਂ ਕਿਰਨਦੀਪ, ਵਿਮਲਜੀਤ ਕੌਰ ਤੇ ਆਂਗਨਵਾੜੀ ਵਰਕਰ ਗੁਰਜੀਤ ਕੌਰ ਨੇ ਕਿਹਾ ਕਿ ਅਨੇਜਾ ਪਰਿਵਾਰ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ’ਚ ਵੱਧ-ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ। ਅਜਿਹੇ ਉਪਰਾਲੇ ਬੱਚਿਆਂ ਨੂੰ ਪੜ੍ਹਾਈ ਵੱਲ ਹੋਰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸਮਾਜ ਦੇ ਹੋਰਨਾਂ ਮੋਹਤਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਮਦਦ ਲਈ ਅੱਗੇ ਆਉਣ। ਸਮਾਜ ਸੇਵਕ ਜਸਬੀਰ ਸਿੰਘ ਅਨੇਜਾ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਲਈ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਬੱਚਿਆਂ ਨੂੰ ਕਾਪੀਆਂ, ਪੈਨਸਲਾਂ, ਪਾਣੀ ਦੀਆਂ ਬੋਤਲਾਂ ਤੇ ਟਿਫਨ ਬਾਕਸ ਤੇ ਹੋਰ ਲੋੜੀਂਦਾ ਸਾਮਾਨ ਵੰਡਿਆ। ਇਸ ਮੌਕੇ ਨਵਾਂ ਸਾਮਾਨ ਪ੍ਰਾਪਤ ਕਰਕੇ ਛੋਟੇ-ਛੋਟੇ ਬੱਚਿਆਂ ਦੇ ਚਿਹਰਿਆਂ ‘ਤੇ ਰੌਣਕ ਦੇਖਣ ਨੂੰ ਮਿਲੀ।