- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਬਣਦੀਆਂ ਸਾਰੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੇ ਮਾਣ-ਭੱਤੇ ਵਿੱਚ ਯੋਗ ਵਾਧਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਜਾਂਦਾ ਮਾਣ-ਭੱਤਾ ਵੀ ਰਾਜ ਸਰਕਾਰ ਵੱਲੋਂ ਸਮੇਂ ਸਿਰ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਹੈ।

ਸ਼ੈਲੀ, ਜਲੰਧਰ : ਆਂਗਣਵਾੜੀ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਛੋਟੀ ਬਾਰਾਦਰੀ (ਪਿਮਸ ਹਸਪਤਾਲ ਨੇੜੇ) ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਅਨੁਸਾਰ ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਅਤੇ ਹੈਲਪਰ ਸ਼ਿਰਕਤ ਕਰਨਗੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਬਣਦੀਆਂ ਸਾਰੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੇ ਮਾਣ-ਭੱਤੇ ਵਿੱਚ ਯੋਗ ਵਾਧਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਜਾਂਦਾ ਮਾਣ-ਭੱਤਾ ਵੀ ਰਾਜ ਸਰਕਾਰ ਵੱਲੋਂ ਸਮੇਂ ਸਿਰ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਹੈ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਹਾਈਕੋਰਟ ਦੇ ਹੁਕਮਾਂ ਅਤੇ ਵਰਕਰਾਂ ਦੀਆਂ ਲੰਮੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਵਿੱਤੀ ਲਾਭ ਤੁਰੰਤ ਦਿੱਤੇ ਜਾਣ।
ਇਹ ਹਨ ਮੁੱਖ ਮੰਗਾਂ:
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਭੱਤੇ ਵਿੱਚ ਤੁਰੰਤ ਵਾਧਾ ਕੀਤਾ ਜਾਵੇ।
ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਭੱਤਾ ਰਾਜ ਸਰਕਾਰ ਬਿਨਾਂ ਦੇਰੀ ਜਾਰੀ ਕਰੇ।
ਹਾਈਕੋਰਟ ਦੇ ਹੁਕਮਾਂ ਅਨੁਸਾਰ ਲੰਮੀਆਂ ਸੇਵਾਵਾਂ ਦਾ ਬਣਦਾ ਹੱਕ ਦਿੱਤਾ ਜਾਵੇ।
ਵਰਕਰਾਂ ਨੂੰ ਮਿਲਣਯੋਗ ਸਾਰੀਆਂ ਸਰਕਾਰੀ ਸਹੂਲਤਾਂ ਯਕੀਨੀ ਬਣਾਈਆਂ ਜਾਣ।